ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਾਪਸ ਮੋੜਿਆ 'ਇਕ ਵਿਧਾਇਕ ਇਕ ਪੈਨਸ਼ਨ' ਵਾਲਾ ਆਰਡੀਨੈਂਸ
Published : May 27, 2022, 6:44 am IST
Updated : May 27, 2022, 6:44 am IST
SHARE ARTICLE
image
image

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਾਪਸ ਮੋੜਿਆ 'ਇਕ ਵਿਧਾਇਕ ਇਕ ਪੈਨਸ਼ਨ' ਵਾਲਾ ਆਰਡੀਨੈਂਸ


ਸਰਕਾਰ ਨੂੰ  ਪਹਿਲਾਂ ਵਿਧਾਨ ਸਭਾ ਵਿਚ ਬਿਲ ਪਾਸ ਕਰਨ ਦੇ ਦਿਤੇ ਹੁਕਮ

ਚੰਡੀਗੜ੍ਹ, 26 ਮਈ (ਸੱਤੀ): ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ  ਝਟਕਾ ਲੱਗਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 'ਇਕ ਵਿਧਾਇਕ-ਇਕ ਪੈਨਸ਼ਨ' ਆਰਡੀਨੈਂਸ ਵਾਪਸ ਕਰ ਦਿਤਾ ਹੈ ਤੇ ਮਾਨ ਸਰਕਾਰ ਨੂੰ  ਇਹ ਬਿਲ ਪੰਜਾਬ ਵਿਧਾਨ ਸਭਾ ਵਿਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ | ਰਾਜਪਾਲ ਦੇ ਦਫ਼ਤਰ ਤੋਂ ਭੇਜੇ ਗਏ ਨੋਟ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜੂਨ ਵਿਚ ਹੋਣਾ ਹੈ | ਇਸ ਲਈ ਸਰਕਾਰ ਨੂੰ  ਇਹ ਆਰਡੀਨੈਂਸ ਲਿਆਉਣ ਦੀ ਲੋੜ ਨਹੀਂ |
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਇਸ ਆਰਡੀਨੈਂਸ ਨੂੰ  ਰੱਦ ਨਹੀਂ ਕੀਤਾ ਗਿਆ | ਇਸ ਦੀ ਮਿਆਦ 6 ਮਹੀਨੇ ਹੈ | ਇਸ ਲਈ ਰਾਜਪਾਲ ਨੇ ਬਿਲ ਪਾਸ ਕਰ ਕੇ ਭੇਜਣ ਲਈ ਕਿਹਾ ਹੈ | ਸਰਕਾਰ ਅਗਲੇ ਸੈਸ਼ਨ ਵਿਚ ਇਸ ਨੂੰ  ਰਾਜਪਾਲ ਕੋਲ ਭੇਜੇਗੀ | ਦਸਣਯੋਗ ਹੈ ਕਿ ਪੰਜਾਬ 'ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 'ਇਕ ਵਿਧਾਇਕ-ਇਕ ਪੈਨਸ਼ਨ' ਦਾ ਫ਼ੈਸਲਾ ਲਿਆ ਸੀ | ਇਸ ਵਿਚ ਕਿਹਾ ਗਿਆ ਹੈ ਕਿ ਹੁਣ ਇਕ ਵਿਧਾਇਕ ਨੂੰ  ਸਿਰਫ਼ ਇਕ ਕਾਰਜਕਾਲ ਦੀ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਵਾਰ ਵਿਧਾਇਕ ਬਣੇ | ਹੁਣ ਤਕ ਵਿਧਾਇਕ ਨੂੰ  ਹਰ ਵਾਰ ਜੋੜ ਕੇ ਪੈਨਸ਼ਨ ਮਿਲਦੀ ਸੀ | ਇਸ ਨਾਲ ਸਾਲਾਨਾ 19.53 ਕਰੋੜ ਰੁਪਏ ਦੀ ਬੱਚਤ ਦਾ ਦਾਅਵਾ ਕੀਤਾ ਗਿਆ |

ਭਗਵੰਤ ਮਾਨ ਦੇ ਐਲਾਨ ਦੇ ਬਾਵਜੂਦ ਇਸ ਫ਼ੈਸਲੇ ਨੂੰ  ਲਾਗੂ ਨਹੀਂ ਕੀਤਾ ਗਿਆ | ਇਸ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਇਹ ਪ੍ਰਸਤਾਵ ਕੈਬਨਿਟ ਵਿਚ ਲਿਆਂਦਾ ਸੀ ਜਿਸ ਵਿਚ ਪੰਜਾਬ ਸਟੇਟ ਲੈਜਿਸਲੇਟਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ) ਐਕਟ 1977 ਵਿਚ ਸੋਧ ਕੀਤੀ ਗਈ | ਇਹ ਆਰਡੀਨੈਂਸ ਪਾਸ ਕਰ ਕੇ ਰਾਜਪਾਲ ਨੂੰ  ਭੇਜਿਆ ਗਿਆ ਸੀ |

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement