ਲੁਧਿਆਣਾ : ਔਰਤ ਨੇ 2 ਧੀਆਂ ਸਮੇਤ ਨਹਿਰ 'ਚ ਮਾਰੀ ਛਾਲ: ਲੋਕਾਂ ਨੇ ਬਚਾਈ ਬੱਚੀ ਤੇ ਔਰਤ, 6 ਸਾਲਾ ਮਾਸੂਮ ਲਾਪਤਾ
Published : May 27, 2023, 9:50 am IST
Updated : May 27, 2023, 9:50 am IST
SHARE ARTICLE
photo
photo

6 ਸਾਲਾ ਬੱਚੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ

 

ਲੁਧਿਆਣਾ : ਪੰਜਾਬ ਦੇ ਲੁਧਿਆਣਾ 'ਚ ਇਕ ਵਿਆਹੁਤਾ ਨੇ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ 'ਚ ਛਾਲ ਮਾਰ ਦਿਤੀ। ਔਰਤ ਨੂੰ ਨਹਿਰ ਵਿਚ ਛਾਲ ਮਾਰਦੀ ਦੇਖ ਕੇ ਆਸਪਾਸ ਮੌਜੂਦ ਲੋਕਾਂ ਨੇ ਰੌਲਾ ਪਾਇਆ। ਗੋਤਾਖੋਰਾਂ ਦੀ ਮਦਦ ਨਾਲ ਔਰਤ ਅਤੇ ਉਸ ਦੀ ਦੋ ਮਹੀਨੇ ਦੀ ਬੱਚੀ ਨੂੰ ਬਾਹਰ ਕੱਢਿਆ ਗਿਆ। ਜਦਕਿ ਦੂਜੀ 6 ਸਾਲਾ ਬੱਚੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਬੱਚੀ ਦੇ ਨਹਿਰ ਵਿਚ ਵਹਿ ਜਾਣ ਦਾ ਖ਼ਦਸ਼ਾ ਹੈ।

ਔਰਤ ਅਤੇ ਉਸ ਦੀ ਬੇਟੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਦੇਰ ਸ਼ਾਮ ਤੱਕ ਔਰਤ ਨੇ ਹਸਪਤਾਲ ਦੇ ਡਾਕਟਰ ਨੂੰ ਘਟਨਾ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਦਿਤੀ ਸੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ’ਤੇ ਔਰਤ ਨੇ ਦਸਿਆ ਕਿ ਉਸ ਦਾ ਨਾਂ ਕੁਲਦੀਪ ਕੌਰ ਹੈ। ਉਹ ਸਾਹਨੇਵਾਲ ਦੇ ਇਲਾਕੇ ਵਿਚ ਰਹਿੰਦੀ ਹੈ।

ਸ਼ੁੱਕਰਵਾਰ ਨੂੰ ਉਸ ਦਾ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਬੇਟੀਆਂ ਸਮੇਤ ਨਹਿਰ 'ਚ ਛਾਲ ਮਾਰ ਦਿਤੀ। ਹਸਪਤਾਲ ਵਿਚ ਦਾਖ਼ਲ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਸਮਰਾਲਾ ਦੇ ਐਸਐਚਓ ਭਿੰਦਰ ਸਿੰਘ ਨੇ ਦਸਿਆ ਕਿ ਲਾਪਤਾ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਔਰਤ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਇਹ ਕਦਮ ਚੁਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement