ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਵਿਅਕਤੀ ਦੀ ਦਿਲ ਦਾ ਦੌਰਾ ਪਾਣ ਕਰ ਕੇ ਮੌਤ 
Published : May 27, 2024, 11:31 am IST
Updated : May 27, 2024, 11:31 am IST
SHARE ARTICLE
File Photo
File Photo

ਮੁੱਖ ਅਸਥਾਨ ਗੋਬਿੰਦ ਧਾਮ ਤੋਂ ਲਗਭਗ ਅੱਧਾ ਕਿਲੋਮੀਟਰ ਪਿੱਛੇ ਕੁਲਵੰਤ ਸਿੰਘ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ

ਚੰਡੀਗੜ੍ਹ -  ਮਾਛੀਵਾੜਾ ਦੇ ਰਹਿਣ ਵਾਲੇ ਸਾਬਕਾ ਬੀ.ਪੀ.ਈ.ਓ. ਕੁਲਵੰਤ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ 21 ਮਈ ਨੂੰ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਜੱਥੇ ਦੇ ਨਾਲ ਕੁਲਵੰਤ ਸਿੰਘ ਵੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਸੀ।  

ਮੁੱਖ ਅਸਥਾਨ ਗੋਬਿੰਦ ਧਾਮ ਤੋਂ ਲਗਭਗ ਅੱਧਾ ਕਿਲੋਮੀਟਰ ਪਿੱਛੇ ਕੁਲਵੰਤ ਸਿੰਘ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ ਅਤੇ ਉੱਥੇ ਹੀ ਉਨ੍ਹਾਂ ਆਖਰੀ ਸਾਹ ਲਏ। ਐਤਵਾਰ ਨੂੰ ਉਨ੍ਹਾਂ ਦੀ ਦੇਹ 10 ਵਜੇ ਮਾਛੀਵਾੜਾ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦੀ ਗਈ ਜਿਨ੍ਹਾਂ ਦਾ 12 ਵਜੇ ਸਥਾਨਕ ਸ਼ਮਸ਼ਾਨਘਾਟ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕੁਲਵੰਤ ਸਿੰਘ ਦੀ ਨਮਿਤ ਭੋਗ ਅਤੇ ਅੰਤਿਮ ਅਰਦਾਸ 2 ਜੂਨ ਦਿਨ ਐਤਵਾਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ, ਨੇੜੇ ਪੁਰਾਣੀ ਸਬਜ਼ੀ ਮੰਡੀ ਮਾਛੀਵਾੜਾ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement