ਭਾਜਪਾ ਨੂੰ ਮਿਲਿਆ ਵੱਡਾ ਹੁਲਾਰਾ ,ਅਰਵਿੰਦ ਮਿੱਤਲ ਭਾਜਪਾ ਦੇ ਕਾਫ਼ਲੇ ਨਾਲ ਜੁੜੇ
Published : May 27, 2024, 9:25 pm IST
Updated : May 27, 2024, 9:25 pm IST
SHARE ARTICLE
Arvind Mittal
Arvind Mittal

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋ ਤੇ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨਿਤ ਜੋਸ਼ੀ ਨੇ ਕੀਤਾ ਸਵਾਗਤ

Punjab News : ਭਾਜਪਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਰਹੇ ਸਾਬਕਾ ਕੈਬਨਟ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ ਦੇ ਪੁੱਤਰ ਅਰਵਿੰਦ ਮਿੱਤਲ ਨੇ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ, ਗੁਜਰਾਤ ਦੇ ਸਾਬਕਾ ਮੰਤਰੀ ਭੁਪੇਂਦਰ ਸਿੰਘ ਚੂਡਾਸਮਾ , ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋ, ਤੇ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨਿਤ ਜੋਸ਼ੀ ਦੀ ਹਾਜ਼ਰੀ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ।

ਜ਼ਿਕਰਯੋਗ ਹੈ ਕਿ ਅਰਵਿੰਦ ਮਿੱਤਲ 2021 ਚ ਸ਼੍ਰੋਮਣੀ ਅਕਾਲੀ ਦਲ ਤੇ ਫਿਰ ਬਹੁਜਨ ਸਮਾਜ ਪਾਰਟੀ ਚ ਸ਼ਾਮਲ ਹੋਏ ਤੇ ਅੱਜ ਉਹ ਮੁੜ ਪੰਜਾਬ ਵਿੱਚ ਵੱਧ ਰਹੇ ਭਾਜਪਾ ਦੇ ਕਾਫਲੇ ਨਾਲ ਜੁੜੇ ਹਨ। ਵਰਨਣਯੋਗ ਹੈ ਕਿ ਮਦਨ ਮੋਹਨ ਮਿੱਤਲ ਵੀ ਸਾਲ 2021 ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਵਾਸੀ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਕੁਮਾਰ ਨੇ ਵੀ ਭਾਜਪਾ ਜੁਆਇਨ ਕੀਤੀ

ਇਸ ਮੌਕੇ ਅਰਵਿੰਦ ਮਿੱਤਲ ਨੇ ਕਿਹਾ ਕਿ ਉਹ ਪਾਰਟੀ ਅਨੁਸ਼ਾਸਨ ਚ ਰਹਿ ਕੇ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਮੋਦੀ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣਗੇ ਤਾਂ ਕਿ ਪੂਰੇ ਦੇਸ਼ ਦੀ ਤਰਜ ਉੱਤੇ ਪੰਜਾਬ ਦਾ ਵੀ ਵਿਕਾਸ ਹੋ ਸਕੇ।

ਇਸ ਮੌਕੇ ਅਰਵਿੰਦ ਮਿੱਤਲ ਦਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ, ਗੁਜਰਾਤ ਦੇ ਸਾਬਕਾ ਮੰਤਰੀ ਭੁਪੇਂਦਰ ਸਿੰਘ ਚੂਡਾਸਮਾ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋਂ ਤੇ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨਿਤ ਜੋਸ਼ੀ ਨੇ ਸਾਂਝੇ ਤੌਰ ਉੱਤੇ ਸਵਾਗਤ ਕਰਦਿਆਂ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਪਟਕੇ ਨਾਲ ਸਨਮਾਨ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement