ਸਮਾਰਟ ਸਕੂਲਾਂ ਦੇ ਬੱਚਿਆਂ ਨੂੰ ਮਿਲੇਗੀ ਆਧੁਨਿਕ ਵਿਧੀਆਂ ਰਾਹੀਂ ਸਿਖਿਆ: ਸੋਨੀ
Published : Jun 27, 2018, 1:08 pm IST
Updated : Jun 27, 2018, 1:08 pm IST
SHARE ARTICLE
Om Parkash Soni
Om Parkash Soni

ਪੰਜਾਬ ਵਿੱਚ ਇਸ ਸਾਲ 1800 ਸੈਕੰਡਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ 1000 ਪ੍ਰਾਇਮਰੀ ਸਕੂਲਾਂ ਵਿੱਚ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਸਮਾਰਟ ...

ਐਸ.ਏ.ਐਸ. ਨਗਰ,  ਪੰਜਾਬ ਵਿੱਚ ਇਸ ਸਾਲ 1800 ਸੈਕੰਡਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ 1000 ਪ੍ਰਾਇਮਰੀ ਸਕੂਲਾਂ ਵਿੱਚ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਸਮਾਰਟ ਕਲਾਸ-ਰੂਮਾਂ ਵਿੱਚ ਸ਼ੁਰੂ ਹੋ ਜਾਵੇਗੀ। ਇਸ ਲਈ ਸੈਕੰਡਰੀ ਸਕੂਲਾਂ ਲਈ ਤਿੰਨ ਲੱਖ ਰੁਪਏ ਪ੍ਰਤੀ ਸਕੂਲ ਅਤੇ ਪ੍ਰਾਇਮਰੀ ਸਕੂਲਾਂ ਲਈ ਇੱਕ ਲੱਖ ਰੁਪਏ ਪ੍ਰਤੀ ਸਕੂਲ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੇ ਜਾਣਗੇ।

 ਸਿਖਿਆ ਮੰਤਰੀ ਓ ਪੀ ਸੋਨੀ ਨੇ ਬਿਆਨ ਰਾਹੀਂ ਉਪਰੋਕਤ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸਿੱਖਿਆ ਵਿਭਾਗ ਇਸ ਸਾਲ ਪਾਠ ਪੁਸਤਕਾਂ ਦੇ ਵਿਸ਼ਾ ਵਸਤੂ ਨੂੰ ਈ-ਕੰਟੈਂਟ ਵਿੱਚ ਬਦਲਣ ਲਈ ਵੀ ਕੰਮ ਕਰ ਰਿਹਾ ਹੈਂ ਅਤੇ ਇਸਦਾ 30‚ਫ਼ੀ ਸਦੀ ਕੰਮ ਪੂਰਾ ਵੀ ਹੋ ਚੁੱਕਿਆ ਹੈ। ਸਮਾਰਟ ਕਲਾਸਰੂਮ ਈ-ਕੰਟੈਂਟ ਲਈ ਪਹਿਲੀ ਤੋਂ ਪੰਜਵੀਂ ਦੇ ਸਾਰੇ ਵਿਸ਼ਿਆਂ ਨੂੰ ਲਿਆ ਗਿਆ ਹੈ ਜਦੋਂਕਿ ਸੈਕੰਡਰੀ ਸਕੂਲਾਂ ਦੇ ਮੁੱਖ ਵਿਸ਼ਿਆਂ ਨੂੰ ਹੀ ਕਵਰ ਕੀਤਾ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ 880 ਸਕੂਲਾਂ ਵਿੱਚ ਇਸ ਸਾਲ ਸੋਲਰ ਪਾਵਰ ਪਲਾਂਟ ਲਗਾਉਣ ਲਈ ਵੀ 30 ਕਰੋੜ ਰੁਪਏ ਪੰਜਾਬ ਸਰਕਾਰ ਵੱਲੋੱ ਖ਼ਰਚੇ ਜਾਣਗੇ।

ਜਿਸ ਤਹਿਤ ਇਨ੍ਹਾਂ ਸਕੂਲਾਂ ਨੂੰ 5 ਕਿਲੋਵਾਟ ਕਪੈਸਟੀ ਦੀ ਊਰਜਾ ਤਿਆਰ ਕਰਨ ਲਈ ਸਾਧਨ ਮੁਹੱਈਆ ਕਰਵਾਏ ਜਾਣਗੇ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਬਿਜਲੀ ਖ਼ਪਤ ਦਾ ਖ਼ਰਚਾ ਘਟੇਗਾ। ਇਸ ਤੋਂ ਇਲਾਵਾ  ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਇਸ ਸਾਲ ਗਰਮੀਆਂ ਦੀਆਂ ਛੁੱਟੀਆਂ 'ਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸਮਰ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੀ ਮਹੱਤਤਾ ਬਾਰੇ ਦੱਸਿਆ ਹੈ ਜੋ ਕਾਬਿਲੇ ਤਾਰੀਫ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement