9 ਮਹੀਨੇ ਦੇ ਬੱਚੇ ਦੀ ਟੋਏ 'ਚ ਡਿੱਗਣ ਕਰ ਕੇ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ 
Published : Jun 27, 2021, 4:34 pm IST
Updated : Jun 27, 2021, 4:34 pm IST
SHARE ARTICLE
File Photo
File Photo

ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਸਾਦਿਕ - ਸਾਦਿਕ-ਫਰੀਦਕੋਟ ਵਾਲੀ ਸੜਕ 'ਤੇ ਦਾਣਾ ਮੰਡੀ ਮੂਹਰੇ ਝੁੱਗੀਆਂ 'ਚ ਰਹਿਣ ਵਾਲੇ ਇਕ ਗਰੀਬ ਪਰਿਵਾਰ ਦੇ 9 ਮਹੀਨਿਆਂ ਦੇ ਲੜਕੇ ਦੀ ਟੋਏ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੋਮ ਨਾਥ ਦਾ ਲੜਕਾ ਖੇਡਦਾ-ਖੇਡਦਾ ਅਚਾਨਕ ਝੁੱਗੀ ਮੂਹਰੇ ਗੰਦੇ ਪਾਣੀ ਦੀ ਨਿਕਾਸੀ ਲਈ ਪੁੱਟੇ ਟੋਏ ਵਿਚ ਡਿੱਗ ਪਿਆ।

ਕਾਫ਼ੀ ਦੇਰ ਤਲਾਸ਼ ਕਰਨ ਤੋਂ ਬਾਅਦ ਜਦ ਪਰਿਵਾਰ ਨੇ ਟੋਇਆ ਵੇਖਿਆ ਤਾਂ ਬੱਚਾ ਉਸ ਵਿੱਚ ਡਿੱਗਾ ਪਿਆ ਸੀ ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਸੋਮ ਨਾਥ ਮਜਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਿਹਾ ਹੈ।  
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement