ਬਟਾਲਾ ਗੋਲੀਕਾਂਡ : ਪੁਲਿਸ ਨੇ ਜਾਰੀ ਕੀਤੀਆਂ ਬਦਮਾਸ਼ਾਂ ਦੀਆਂ ਤਸਵੀਰਾਂ

By : KOMALJEET

Published : Jun 27, 2023, 1:48 pm IST
Updated : Jun 27, 2023, 2:07 pm IST
SHARE ARTICLE
Punjab News
Punjab News

ਦੁਕਾਨਦਾਰ 'ਤੇ ਹੋਈ ਗੋਲੀਬਾਰੀ ਦੌਰਾਨ 3 ਲੋਕ ਹੋਏ ਸਨ ਜ਼ਖ਼ਮੀ

ਬਟਾਲਾ : ਬੀਤੇ ਦਿਨੀਂ ਬਟਾਲਾ ਵਿਖੇ ਵਾਪਰੀ ਗੋਲੀਕਾਂਡ ਦੀ ਘਟਨਾ ਸਬੰਧੀ ਪੁਲਿਸ ਨੇ ਬਦਮਾਸ਼ਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਹ ਦੋਵਾਂ ਮੁਲਜ਼ਮਾਂ ਦੀ ਇਕ ਸੀ.ਸੀ.ਟੀ.ਵੀ. ਸਾਹਮਣੇ ਆਈ ਹੈ ਜਿਸ ਵਿਚ ਇਹ ਇਕ ਮੋਟਰਸਾਈਕਲ 'ਤੇ ਘੁੰਮਦੇ ਨਜ਼ਰ ਆ ਰਹੇ ਹਨ। ਪੁਲਿਸ ਵਲੋਂ ਦਸਿਆ ਜਾ ਰਿਹਾ ਹੈ ਕਿ ਇਹ ਤਸਵੀਰਾਂ ਡੇਰਾ ਬਾਬਾ ਨਾਨਕ ਇਲਾਕੇ ਦੀਆਂ ਹਨ।

ਇਹ ਵੀ ਪੜ੍ਹੋ: ਏਅਰ ਇੰਡੀਆ ਦੇ ਜਹਾਜ਼ 'ਚ ਯਾਤਰੀ ਫਿਰ ਕੀਤਾ ਪਿਸ਼ਾਬ 

ਉਧਰ ਪੁਲਿਸ ਵਲੋਂ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਨ ਦਾ ਮਕਸਦ ਹੈ ਕਿ ਜੇਕਰ ਕਿਸੇ ਵਲੋਂ ਵੀ ਇਨ੍ਹਾਂ ਦੀ ਪਛਾਣ ਕੀਤੀ ਜਾਂਦੀ ਹੈ ਤਾਂ ਤੁਰਤ ਪੁਲਿਸ ਨਾਲ ਰਾਬਤਾ ਕਰ ਕੇ ਜਾਣਕਾਰੀ ਸਾਂਝੀ ਕੀਤੀ ਜਾਵੇ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਹੋਰ ਵੀ ਕਈ ਸੁਰਾਗ਼ ਮਿਲੇ ਹਨ ਜੋ ਇਸ ਮਾਮਲੇ ਨੂੰ ਸੁਲਝਾਉਣ ਵਿਚ ਮਦਦਗਾਰ ਸਾਬਤ ਹੋਣਗੇ।

ਇਹ ਵੀ ਪੜ੍ਹੋ:  ਅੰਮ੍ਰਿਤਸਰ 'ਚ ਕਲਯੁਗੀ ਪੁੱਤਰ ਦਾ ਕਾਰਾ, ਜਾਇਦਾਦ ਪਿਛੇ ਕੀਤੀ ਮਾਂ ਦੀ ਕੁੱਟਮਾਰ

ਜ਼ਿਕਰਯੋਗ ਹੈ ਕਿ ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰ੍ਹੇਆਮ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਵਿਚ ਦੁਕਾਨਦਾਰ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਨੂੰ ਬਟਾਲਾ ਦੇ ਇਕ ਨਿਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫ਼ਰ ਕਰ ਦਿਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਬਟਾਲਾ ਗੋਲੀ ਕਾਂਡ ਦੇ ਹਮਲਾਵਰਾਂ ਦੀਆਂ ਤਸਵੀਰਾਂ, ਬੇਖੌਫ਼ ਘੁੰਮਦੇ ਆਏ ਨਜ਼ਰ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement