ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ

By : KOMALJEET

Published : Jun 27, 2023, 5:08 pm IST
Updated : Jun 27, 2023, 5:08 pm IST
SHARE ARTICLE
unjab Animal Husbandry, Dairy Development and Fisheries Minister Mr. Gurmeet Singh Khuddian
unjab Animal Husbandry, Dairy Development and Fisheries Minister Mr. Gurmeet Singh Khuddian

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਸੰਖੇਪ ਨਾਂਅ ਦੀ ਵਰਤੋਂ ਦਾ ਲਿਆ ਸਖ਼ਤ ਨੋਟਿਸ

• ਪ੍ਰਮੁੱਖ ਸਕੱਤਰ ਅਤੇ ਉਪ ਕੁਲਪਤੀ ਨੂੰ ਉਲੰਘਣਾ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਂਅ ਨਾਲ ਹੀ ਦਰਜ ਕੀਤਾ ਜਾਵੇ।

ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂਅ 'ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ:  ਮੀਤ ਹੇਅਰ ਵਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ

ਉਨ੍ਹਾਂ ਨੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement