Punjab News : ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
Published : Jun 27, 2024, 8:28 pm IST
Updated : Jun 27, 2024, 8:28 pm IST
SHARE ARTICLE
Kevin Kelly & Kultar Sandhwan
Kevin Kelly & Kultar Sandhwan

ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ

Punjab News : ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।

ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।ਸੰਧਵਾਂ ਨੇ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਕੇਵਿਨ ਕੈਲੀ ਨਾਲ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਕੈਰਬਰੇ ਓ'ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement