Ludhiana News : ਕੈਨੇਡਾ ਵਿਚ ਲਾਪਤਾ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

By : BALJINDERK

Published : Jun 27, 2024, 12:43 pm IST
Updated : Jun 27, 2024, 4:52 pm IST
SHARE ARTICLE
ਚਰਨਦੀਪ ਸਿੰਘ
ਚਰਨਦੀਪ ਸਿੰਘ

Ludhiana News : ਨਿਆਗਰਾ ਫਾਲਜ਼ ਤੋਂ ਮਾਰੀ ਛਾਲ,10 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਗਿਆ ਸੀ ਵਿਦੇਸ਼

Ludhiana News :  ਕੈਨੇਡਾ ਵਿਚ ਲਾਪਤਾ ਹੋਏ ਪੰਜਾਬੀ ਨੌਜਵਾਨ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਨੌਜਵਾਨ ਕੈਨੇਡਾ ’ਚ ਇੱਕ ਹਫ਼ਤੇ ਤੋਂ ਲਾਪਤਾ ਹੋ ਗਿਆ ਸੀ । ਬੀਤੇ ਵੀਰਵਾਰ ਸਵੇਰੇ ਨਿਆਗਰਾ ਫਾਲਜ਼ ਤੋਂ ਛਾਲ ਮਾਰ ਦਿੱਤੀ ਹੈ।  ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਦੋਸਤਾਂ ਨੂੰ ਨਿਆਗਰਾ ਫਾਲਜ਼ ਕੰਮ ’ਤੇ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਵਿਦਿਆਰਥੀ ਦੀ ਪਛਾਣ ਚਰਨਦੀਪ ਸਿੰਘ (22 ਸਾਲਾ) ਜ਼ਿਲ੍ਹਾ ਲੁਧਿਆਣਾ ਪਿੰਡ ਅੱਬੂਵਾਲ ਵਜੋਂ ਹੋਈ ਹੈ।

ਇਹ ਵੀ ਪੜੋ:Pathankot News : ਪਠਾਨਕੋਟ ’ਚ ਕਾਰ ਨਹਿਰ 'ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ, 4 ਜ਼ਖ਼ਮੀ

ਇਸ ਮੌਕੇ ਪਿਤਾ ਕਿਸਾਨ ਜ਼ੋਰਾ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਚਰਨਦੀਪ ਕਰੀਬ 10 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ। ਉਹ ਰੋਜ਼ ਘਰ ਫੋਨ ਕਰਦਾ ਸੀ। ਜਦੋਂ ਕਈ ਦਿਨਾਂ ਤੱਕ ਉਸ ਦਾ ਫੋਨ ਨਾ ਆਇਆ ਤੇ ਫੋਨ ਕਰਨ ਦੇ ਉਸ ਦਾ ਨੰਬਰ ਬੰਦ ਆਉਣ ਲੱਗਿਆ ਤਾਂ ਉਨ੍ਹਾਂ ਕਿਸੇ ਤਰ੍ਹਾਂ ਉਸਦੇ ਦੋਸਤਾਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ। ਪਿਤਾ ਜ਼ੋਰਾ ਸਿੰਘ ਮੁਤਾਬਕ ਉਸ ਨੇ ਆਪਣੇ ਇਕ ਰਿਸ਼ਤੇਦਾਰ ਰਾਹੀਂ ਕੈਨੇਡੀਅਨ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਚਰਨਦੀਪ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ, ਪ੍ਰੰਤੂ ਕੁਝ ਦੇਰ ਪਹਿਲਾਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਗਈ ਹੈ। 

(For more news apart from Punjabi youth missing in Canada for one week News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement