Punjab News : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ : ਬਸਪਾ
Published : Jun 27, 2024, 8:04 pm IST
Updated : Jun 27, 2024, 8:04 pm IST
SHARE ARTICLE
Jasvir Singh Garhi
Jasvir Singh Garhi

ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਸਪਾ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ, ਆਪ ਤੇ ਭਾਜਪਾ ਨੂੰ ਹਰਾ ਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ

Punjab News : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਦਿੱਤੇ ਹੋਏ ਸਮਰਥਨ ਲਈ ਧੰਨਵਾਦ ਕੀਤਾ ਜਾਂਦਾ ਹੈ। ਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਡੀਆ ਗਠਬੰਧਨ ਦੇ ਰਾਹੀਂ ਸੰਵਿਧਾਨ ਬਚਾਓ ਦੇ ਨਾਮ ਤੇ ਦਲਿਤ, ਪਛੜੇ ਵਰਗਾ ਅਤੇ ਘੱਟ ਗਿਣਤੀ ਵਰਗਾਂ ਦੀ ਵੋਟ ਲੈ ਕੇ ਵੱਡੀ ਗਿਣਤੀ ਵਿੱਚ ਮੈਂਬਰ ਪਾਰਲੀਮੈਂਟ ਜਿੱਤੇ। 

ਜਦੋਂ ਦੇਸ਼ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਗੱਲ ਆਈ ਤਾਂ ਕਾਂਗਰਸ ਪ੍ਰਧਾਨ ਮਲਕਾਅਰਜੁਨ ਖੜਗੇ ਨੂੰ ਪਿੱਛੇ ਧੱਕਕੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ, ਜੋ ਕਿ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਿੱਧਾ ਧੱਕਾ ਹੈ। ਕਾਂਗਰਸ ਦੇ ਪੂਰਨਿਆਂ ਤੇ ਚੱਲਦੇ ਹੋਏ ਕਮਜ਼ੋਰ ਵਰਗਾ ਨਾਲ ਧੱਕੇਸ਼ਾਹੀ ਕਰਨ ਦਾ ਕੰਮ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਵੀ ਕਰ ਰਹੀ ਹੈ। 

ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪਿਛਲੇ ਪੱਚੀ ਮਹੀਨਿਆਂ ਵਿੱਚ ਅਨੁਸੂਚਿਤ ਜਾਤੀ ਵਰਗਾਂ ਦੇ ਕਮਿਸ਼ਨ ਦਾ ਨਾ ਚੇਅਰਮੈਨ ਨਿਯੁਕਤ ਹੋਇਆ ਹੈ ਨਾ ਮੈਂਬਰ। ਪੋਸਟ ਮੈਟਰ ਸਕਾਲਰਸ਼ਿਪ ਸਕੀਮ ਤਹਿਤ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਗਿਣਤੀ ਸਿਰਫ 1 ਲੱਖ ਦੇ ਕਰੀਬ ਰਹਿ ਚ ਗਈ ਹੈ। ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ, ਕਾਨੂੰਨ ਵਿਵਸਥਾ ਦੇ ਵਿਗੜੇ ਹਾਲਾਤ  ਅਤੇ ਕੱਚੇ ਮੁਲਾਜ਼ਮਾਂ ਦੇ ਚੱਲ ਰਹੇ ਪੱਕੇ ਧਰਨੇ ਪੰਜਾਬ ਸਰਕਾਰ ਦੇ ਮੱਥੇ ਤੇ ਕਾਲਾ ਕਲੰਕ ਹਨ।

 ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਹਰਾ ਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ।

ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਸਪਾ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ, ਆਪ ਤੇ ਭਾਜਪਾ ਨੂੰ ਹਰਾ ਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement