ਬਿਕਰਮ ਮਜੀਠੀਆ ਖ਼ਿਲਾਫ਼ ਸਾਡੇ ਕੋਲ ਹਨ ਠੋਸ ਸਬੂਤ: Former DGP ਸਿਧਾਰਥ ਚਟੋਪਾਧਿਆਏ
Published : Jun 27, 2025, 4:08 pm IST
Updated : Jun 27, 2025, 4:08 pm IST
SHARE ARTICLE
We have solid evidence against Bikram Majithia: Former DGP Siddharth Chattopadhyay
We have solid evidence against Bikram Majithia: Former DGP Siddharth Chattopadhyay

'2012 ਵਿੱਚ ਸਬੂਤ ਸਨ ਪਰ ਅਕਾਲੀ ਦਲ ਦੀ ਸਰਕਾਰ ਹੋਣ ਕਰ ਕੇ ਕਾਰਵਾਈ ਨਹੀਂ ਹੋਈ'

 Former DGP Siddharth Chattopadhyay: ਬਿਕਰਮ ਮਜੀਠੀਆ ਦੇ ਕੇਸ ਵਿੱਚ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਜੀਲੈਂਸ ਨੂੰ ਰਿਪੋਰਟ ਸੌਂਪੀ ਹੈ। ਇਸ ਬਾਰੇ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਬਿਆਨ ਦਰਜ ਕਰਵਾਉਣ ਨਹੀਂ ਸਗੋਂ ਰਿਪੋਰਟ ਸੌਂਪਣ ਲਈ ਆਇਆ ਸੀ। ਉਨ੍ਹਾਂ ਨੇ ਕਿਹਾ ਹੈ ਕਿ 2012 ਵਿੱਚ ਬਿਕਰਮ ਮਜੀਠੀਆ ਦੇ ਖਿਲਾਫ਼ ਸਬੂਤ ਸਨ ਪਰ ਅਕਾਲੀ ਦਲ ਦੀ ਸਰਕਾਰ ਹੋਣ ਕਰਕੇ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਗਏ ਹਨ। ਇੱਥੇ ਉਦਯੋਗ ਅਤੇ ਨਿਵੇਸ਼ ਕਰਨ ਲਈ ਕੋਈ ਵੀ ਰਾਜ਼ੀ ਨਹੀਂ ਹੋ ਰਿਹਾ ਕਿਉਂਕਿ ਇਸ ਦਾ ਪ੍ਰਮੁੱਖ ਕਾਰਨ ਨਸ਼ਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਚ ਵੀ ਕਈ ਕਾਲੀਆਂ ਭੇਡਾਂ ਹਨ, ਜੋ ਨਸ਼ੇ ਦੇ ਕਾਰੋਬਾਰ ’ਚ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।
ਸਾਬਕਾ ਡੀਜੀਪੀ ਨੇ ਕਿਹਾ ਹੈ ਕਿ ਹੌਲਦਾਰ ਇੰਦਰਜੀਤ ਸਿੰਘ ਉਤੇ ਕਾਫੀ ਕੇਸ ਵੀ ਸਨ ਤੇ ਉਸ ਨੂੰ 4 ਵਾਰ ਪ੍ਰਮੋਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਸੰਬੰਧ ਹਨ ਇਸ ਦੀ ਵੀ ਸੰਖੇਪ ਜਾਣਕਾਰੀ ਦਿੱਤੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement