ਰਣੀਕੇ ਵਲੋਂ ਜ਼ਿਲ੍ਹਾ ਪ੍ਰਧਾਨਾਂ ਨੂੰ 51 ਮੈਂਬਰੀ ਕਮੇਟੀਆਂ ਬਣਾਉਣ ਦੀ ਹਦਾਇਤ
Published : Jul 27, 2018, 2:49 am IST
Updated : Jul 27, 2018, 2:49 am IST
SHARE ARTICLE
Gulzar Singh Ranike
Gulzar Singh Ranike

ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ............

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ  ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ ਅੰਦਰ 51 ਮੈਂਬਰੀ ਵਰਕਿੰਗ ਕਮੇਟੀਆਂ ਬਣਾਉਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸਰਦਾਰ ਰਣੀਕੇ ਨੇ ਪ੍ਰਧਾਨਗੀ ਹੇਠ ਪੰਜਾਬ ਦੇ ਸਮੂਹ ਜ਼ੋਨਲ ਪ੍ਰਧਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਸਮੂਹ ਜ਼ਿਲ੍ਹਿਆਂ ਅਤੇ ਸਰਕਲਾਂ ਅੰਦਰ ਜਥੇਬੰਦੀਆਂ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਅਨੂਸੂਚਿਤ ਜਾਤੀ ਵਿੰਗ ਦੇ ਦਫ਼ਤਰ ਸਕੱਤਰ ਭਗਤ ਸਿੰਘ ਪਵਾਰ ਨੇ ਦਸਿਆ

ਕਿ ਵਿੰਗ ਪ੍ਰਧਾਨ ਸਰਦਾਰ ਰਣੀਕੇ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ 15 ਅਗੱਸਤ 2018 ਤਕ 51 ਮੈਂਬਰੀ ਵਰਕਿੰਗ ਕਮੇਟੀਆਂ ਕਾਇਮ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਅੱਗੇ ਦਸਿਆ ਕਿ ਸਰਦਾਰ ਰਣੀਕੇ ਨੇ ਕਿਹਾ ਹੈ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਅਪਣੇ ਜ਼ੋਨਲ ਪ੍ਰਧਾਨਾਂ ਦੀ ਸਲਾਹ ਨਾਲ ਅਤੇ ਉਹਨਾਂ ਮੌਜੂਦਗੀ ਵਿਚ ਇਨ੍ਹਾਂ ਵਰਕਿੰਗ ਕਮੇਟੀਆਂ ਦੀ ਚੋਣ ਕਰਨ ਤਾਕਿ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ।

ਸਰਦਾਰ ਨੇ ਰਣੀਕੇ ਜ਼ਿਲ੍ਹਾ ਪ੍ਰਧਾਨਾਂ ਨੂੰ ਇਨ੍ਹਾਂ ਕਮੇਟੀਆਂ ਦੀ ਚੋਣ ਦਾ ਕੰਮ ਮੁਕੰਮਲ ਕਰ ਕੇ ਸਾਰੀਆਂ ਸੂਚੀਆਂ ਮੁੱਖ ਦਫ਼ਤਰ ਵਿਚ ਭੇਜਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜਥੇਬੰਦਕ ਢਾਂਚੇ ਨੂੰ ਮੁਕੰਮਲ ਕਰਨ ਦੀ ਇਸ ਕਾਰਵਾਈ ਤਹਿਤ ਜਲਦੀ ਸਰਕਲ ਪ੍ਰਧਾਨਾਂ ਦੀ ਵੀ ਚੋਣ ਕੀਤੀ ਜਾਵੇਗੀ ਅਤੇ ਹਰ ਸਰਕਲ ਅੰਦਰ 31 ਮੈਂਬਰੀਂ ਵਰਕਿੰਗ ਕਮੇਟੀਆਂ ਬਣਾਈਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement