ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣਗੇ: ਕੁਲਦੀਪ ਧਾਲੀਵਾਲ
Published : Jul 27, 2022, 5:47 pm IST
Updated : Jul 27, 2022, 5:47 pm IST
SHARE ARTICLE
KULDEEP DHALIWAL
KULDEEP DHALIWAL

ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਸਾਫ ਸੁਥਰੀ ਅਤੇ ਕਿਫਾਈਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ਅਧੀਨ ਆਂਉਦੀਆਂ ਸਾਰੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣ ਦੀ ਤਜ਼ਵੀਜ਼ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਅੱਜ ਇੱਥੇ ਮੰਡੀ ਬੋਰਡ ਦੇ ਮੁੱਖ ਦਫਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਦੇਸ਼ ਦਿੱਤੇ ਕਿ ਸਾਰੀਆਂ ਦਾਨਾ ਅਤੇ ਸਬਜ਼ੀ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਉਣ ਲਈ ਜਲਦ ਕਾਰਵਾਈ ਅਰੰਭੀ ਜਾਵੇ।

Kuldeep DhaliwalKuldeep Dhaliwal

 

ਇਸ ਮੌਕੇ ਹਾਜ਼ਰ ਅੀਧਕਾਰੀਆਂ ਨੇ ਦੱਸਿਆਂ ਕਿ ਚਾਰ ਮੰਡੀਆਂ ਵਿਚ ਨੈਟ ਮੀਟਰਇੰਗ ਰੂਫ ਟਾਪ ਸੋਲਰ ਪਾਵਰ ਪਲਾਂਟ ਲਾਉਣ ਦਾ ਪਾਇਲਟ ਪ੍ਰੋਜੈਕਟ ਚੱਲ ਰਿਹਾ, ਇਸ ਤਰਜ ‘ਤੇ 23 ਮੰਡੀਆਂ ਵਿਚ ਅਜਿਹੇ ਸੋਲਰ ਪਾਵਰ ਪਲਾਂਟ 23 ਮੰਡੀਆਂ ਵਿਚ ਲਾਏ ਜਾਣਗੇ।

Kuldeep DhaliwalKuldeep Dhaliwal

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨੈਟ ਮੰਟਰਇੰਗ ਸੋਲਰ ਪਾਵਰ ਪਲਾਂਟ ਲਾਉਣ ਲਈ ਸਾਰੀਆਂ ਦਾਨਾ ਅਤੇ ਸਬਜ਼ੀ ਮੰਡੀਆਂ ਦੀ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋਕਾਂ ਨੁੰ ਸਸਤੀ ਅਤੇ ਸਾਫ ਸੁਥਰੀ ਬਿਜ਼ਲੀ ਮੁਹੱਈਆਂ ਕਰਵਾਈ ਜਾ ਸਕੇ। ਇਸ ਦੇ ਨਾਲ ਹੀ ਮੰਤਰੀ ਨੇ ਪਿੰਡਾਂ ਦੀਆਂ ਦੀਆਂ ਦਾਨਾ ਮੰਡੀਆਂ ਵਿਚ ਸ਼ੈਡ ਪਾਏ ਜਾਣ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ। ਉਨਾਂ ਨਾਲ ਹੀ ਕਿਹਾ ਕਿ ਅਜਿਹੇ ਸ਼ੈਡ ਪਾਏ ਜਾਣ ਜਿੰਨਾਂ ‘ਤੇ ਅਸਾਨੀ ਨਾਲ ਸੋਲਰ ਪੈਨਲ ਲਾਏ ਜਾ ਸਕਣ।

ਕੁਲਦੀਪ ਧਾਲੀਵਾਲ ਨੇ ਇਸ ਮੌਕੇ ਅਧਿਕਾਰੀਆਂ ਨੁੰ ਕਿਹਾ ਕਿ ਸਬਜ਼ੀ ਮੰਡੀਆਂ ਦੀ ਸਾਫ ਸਫਾਈ ਨਾ ਹੋਣ ਕਾਰਨ ਬਹੁਤ ਗੰਦਗੀ ਫੈਲੀ ਰਹਿੰਦੀ ਹੈ ਜਿਸ ਕਾਰਨ ਆਮ ਲੋਕਾਂ ਅਤੇ ਵਪਾਰੀਆਂ ਨੂੰ ਬਹੁਤ ਦਿੱਕਤ ਆਂਉਦੀ ਹੈ। ਇਸ ਸਬੰਧੀ ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਕਿ ਸਬਜ਼ੀ ਮੰਡੀਆਂ ਦੀ ਸਫਾਈ ਰੋਜ਼ਾਨਾ ਯਕੀਨੀ ਬਣਾਈ ਜਾਵੇ।

ਖੇਤੀਬਾੜੀ ਮੰਤਰੀ ਨੇ ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਲਈ ਵੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਖਰਾਬ ਲਿੰਕ ਸੜਕਾ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।

ਕੁਲਦੀਪ ਧਾਲੀਵਾਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਫੋਕਲ ਪੁਆਇੰਟ ਦੀਆਂ ਖਾਲੀ ਪਈਆਂ ਜ਼ਮੀਨਾਂ ਨੂੰ ਵਰਤੋ ਵਿਚ ਲਿਆਉਣ ਲਈ ਮੰਡੀਬੋਰਡ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਮੌਕੇ ਪੰਜਾਬ ਮੰਡੀਬੋਰਡ ਦੇ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀਬੋਰਡ ਦੇ ਸਕੱਤਰ ਰਵੀ ਭਗਤ ਤੋਂ ਇਲਵਾ ਮੰਡੀਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement