ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਮੰਗ - ਬੁਲਾਇਆ ਜਾਵੇ ਵਿਧਾਨ ਸਭਾ ਦਾ 'ਵਿਸ਼ੇਸ਼ ਬੇਅਦਬੀ ਵਿਰੋਧੀ ਇਜਲਾਸ'
Published : Jul 27, 2022, 6:21 pm IST
Updated : Jul 27, 2022, 6:21 pm IST
SHARE ARTICLE
Partap Singh Bajwa
Partap Singh Bajwa

ਕਿਹਾ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਲਗਾਤਾਰ ਹਮਲੇ ਹੋਣੇ ਅਤੇ ਬੇਅਦਬੀ ਹੋਣੀ ਵੱਡਾ ਅਪਰਾਧ ਹੈ 

ਗੁਰਦਾਸਪੁਰ : ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ CM ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਹੈ। ਇਸ ਚਿੱਠੀ ’ਚ ਪ੍ਰਤਾਪ ਬਾਜਵਾ ਨੇ ਸਪੀਕਰ ਅਤੇ ਮੁੱਖ ਮੰਤਰੀ ਨੂੰ ਵਿਧਾਨ ਸਭਾ ’ਚ ਵਿਸ਼ੇਸ਼ ਬੇਅਦਬੀ ਵਿਰੋਧੀ ਇਜਲਾਸ ਬੁਲਾਉਣ ਦੀ ਮੰਗੀ ਕੀਤੀ ਹੈ।

photo photo

ਗੁਰਦੁਆਰਾ ਸਾਹਿਬ ਵਿਖੇ ਹੋਈਆਂ ਬੇਅਦਬੀ ਦੇ ਮਾਮਲਿਆਂ ’ਚ ਇਜਲਾਸ ਦੌਰਾਨ ਵਿਸ਼ੇਸ਼ ਚਰਚਾ ਕਰਨੀ ਚਾਹੀਦੀ ਹੈ। ਪ੍ਰਤਾਪ ਬਾਜਵਾ ਨੇ ਸਪੀਕਰ ਮੁੱਖ ਮੰਤਰੀ ਨੂੰ ਲਿਖੀ ਚਿੱਠੀ ’ਚ ਕਿਹਾ ਕਿ, ‘‘ਅਜੌਕੇ ਸਮੇਂ ’ਚ ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਲਗਾਤਾਰ ਹਮਲੇ ਹੋਣੇ ਅਤੇ ਬੇਅਦਬੀ ਹੋਣੀ ਮਹਾਂ ਅਪਰਾਧ ਹੈ। ਅਜਿਹਾ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ ਤਾਂਕਿ ਕੋਈ ਹੋਰ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।’’

photo photo

ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਚਿੱਠੀ ਵਿਚ ਲਿਖਿਆ ਹੈ ਕਿ ਕਮਜ਼ੋਰ ਕਾਨੂੰਨ ਹੋਣ ਕਾਰਨ ਪਾਪੀ ਬੇਖੌਫ਼ ਹੋ ਕੇ ਬੇਅਦਬੀ ਦੀਆਂ ਵਾਰਦਾਤਾਂ ਕਰਦੇ ਹਨ, ਜਿਸ ਕਾਰਨ ਇਨ੍ਹਾਂ ਬੇਅਦਬੀਆਂ ਦੀ ਗਿਣਤੀ ਪਿਛਲੇ ਕੁੱਝ ਸਾਲਾਂ ’ਚ 400 ਤੋਂ ਵੱਧ ਪਹੁੰਚ ਚੁੱਕੀ ਹੈ।’’  ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਵਿਧਾਨ ਸਭਾ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ’ਚ ਇਹ ਰੋਸ ਹੈ ਕਿ ਬੇਅਦਬੀ ਸਬੰਧੀ ਕੋਈ ਇਨਸਾਫ਼ ਦੇਣਾ ਤਾਂ ਦੂਰ, ਅਸੀਂ ਤਾਂ ਉਨ੍ਹਾਂ ਦੇ ਜ਼ਖ਼ਮਾਂ ’ਤੇ ਮੱਲਮ ਲਗਾਉਣਾ ਵੀ ਜ਼ਰੂਰੀ ਨਹੀਂ ਸਮਝਿਆ।

Partap Singh BajwaPartap Singh Bajwa

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਾਰਨ ਪਿਛਲੇ ਸਮੇਂ ਤੋਂ ਬੇਅਦਬੀਆਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਬੇਅਦਬੀ ਦੇ ਮਾਮਲੇ ਵਿਚ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਵਧਦੇ ਜਾ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement