CM ਭਗਵੰਤ ਮਾਨ ਪਟਿਆਲਾ 'ਚ ਲਹਿਰਾਉਣਗੇ ਤਿਰੰਗਾ, ਜਾਰੀ ਹੋਈ ਬਾਕੀ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ 
Published : Jul 27, 2023, 8:36 pm IST
Updated : Jul 27, 2023, 8:36 pm IST
SHARE ARTICLE
CM Bhagwant Mann
CM Bhagwant Mann

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋੜੀ ਜਲੰਧਰ ਵਿਚ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ - ਇਸ ਵਾਰ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਸੀਐਮ ਭਗਵੰਤ ਮਾਨ ਝੰਡਾ ਲਹਿਰਾਉਣਗੇ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਲਕਾ ਹੈ। ਜਦੋਂਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋੜੀ ਜਲੰਧਰ ਵਿਚ ਤਿਰੰਗਾ ਲਹਿਰਾਉਣਗੇ।

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਮੁਹਾਲੀ, ਮੰਤਰੀ ਡਾ: ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ: ਬਲਬੀਰ ਸਿੰਘ ਬਰਨਾਲਾ, ਬ੍ਰਹਮਸ਼ੰਕਰ ਜਿੰਪਾ ਫਿਰੋਜ਼ਪੁਰ, ਲਾਲਚੰਦ ਕਟਾਰੂਚੱਕ ਸਿੰਘ ਰੋਪੜ, ਲਾਲਜੀਤ ਭੁੱਲਰ ਗੁਰਦਾਸਪੁਰ, ਹਰਜੋਤ ਬੈਂਸ ਲੁਧਿਆਣਾ, ਹਰਭਜਨ ਸਿੰਘ ਪਠਾਨਕੋਟ,  ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਲੈਣਗੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement