ਬਰਨਾਲਾ 'ਚ ਖੇਤ 'ਚ ਨਹਿਰੀ ਪਾਣੀ ਨੂੰ ਲੈ ਕੇ ਪਿਉ-ਪੁੱਤਰ ਨੇ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Jul 27, 2023, 5:35 pm IST
Updated : Jul 27, 2023, 5:35 pm IST
SHARE ARTICLE
photo
photo

ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦੀ ਸੀ ਮ੍ਰਿਤਕ

 

 ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿਚ ਖੇਤਾਂ ਵਿਚ ਨਹਿਰੀ ਪਾਣੀ ਨੂੰ ਲੈ ਕੇ ਹੋਏ ਝਗੜੇ ਵਿਚ ਪਿਓ-ਪੁੱਤ ਵਲੋਂ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੱਟੂ ਸਿੰਘ (35) ਪੁੱਤਰ ਸੁਖਦੇਵ ਸਿੰਘ ਵਾਸੀ ਅਕਾਲਗੜ੍ਹ ਕੋਠੇ (ਧਨੌਲਾ) ਪ੍ਰਾਚੀਨ ਹਨੂੰਮਾਨ ਮੰਦਰ ਦੇ ਪਿੱਛੇ ਠੇਕੇ ’ਤੇ ਲਈ ਜ਼ਮੀਨ ’ਤੇ ਖੇਤੀ ਕਰ ਰਿਹਾ ਸੀ। 

ਇਹ ਵੀ ਪੜ੍ਹੋ: ਸੂਬੇ 'ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਕੀਤਾ ਜਾਵੇਗਾ ਰਜਿਸਟਰਡ

ਅੱਜ ਸਵੇਰੇ 11 ਵਜੇ ਦੇ ਕਰੀਬ ਜਦੋਂ ਉਹ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ ਤਾਂ ਭੁਪਿੰਦਰ ਸਿੰਘ ਅਤੇ ਉਸਦੇ ਪਿਤਾ ਮੁਖਤਿਆਰ ਸਿੰਘ ਨੇ ਨਹਿਰੀ ਪਾਣੀ ਨੂੰ ਲੈ ਕੇ ਬਿੱਟੂ ਸਿੰਘ ਨਾਲ ਝਗੜਾ ਕਰਨਾ ਸ਼ੁਰੂ ਕਰ ਦਿਤਾ। ਇਸ ਦੌਰਾਨ ਦੋਵਾਂ ਪਿਓ-ਪੁੱਤ ਨੇ ਬਿੱਟੂ ਸਿੰਘ ਦੇ ਪੇਟ 'ਚ ਚਾਕੂ ਮਾਰ ਦਿਤਾ, ਜਿਸ ਕਾਰਨ ਬਿੱਟੂ ਦੀ ਮੌਕੇ 'ਤੇ ਹੀ ਮੌਤ ਹੋ ਗਈ।

 ਇਹ ਵੀ ਪੜ੍ਹੋ: ਮਜੀਠਾ: ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਥਾਣਾ ਸਦਰ ਲਖਵਿੰਦਰ ਸਿੰਘ ਦੀ ਅਗਵਾਈ 'ਚ ਥਾਣਾ ਧਨੌਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰਖਵਾ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਐਸਐਚਓ ਲਖਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮੁਲਜ਼ਮ ਪਿਓ-ਪੁੱਤ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement