ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਤਹਿਸੀਲਦਾਰਾਂ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ

By : KOMALJEET

Published : Jul 27, 2023, 9:04 am IST
Updated : Jul 27, 2023, 9:04 am IST
SHARE ARTICLE
representational Image
representational Image

ਵਿਧਾਇਕ ਦਿਨੇਸ਼ ਚੱਢਾ ਦੀ ਅਪੀਲ ਮਗਰੋਂ ਅੱਜ ਤੋਂ ਕੰਮ 'ਤੇ ਵਾਪਸ ਮੁੜਨ ਦਾ ਲਿਆ ਫ਼ੈਸਲਾ


ਚੰਡੀਗੜ੍ਹ : ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਨੇ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ। ਹੁਣ ਸਾਰੇ ਮੁਲਾਜ਼ਮ ਵੀਰਵਾਰ ਯਾਨੀ ਅੱਜ ਤੋਂ ਅਪਣੇ ਦਫ਼ਤਰਾਂ ਵਿਚ ਵਾਪਸ ਕੰਮਾਂ 'ਤੇ ਪਰਤ ਆਉਣਗੇ। 

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਜਸਵੀਰ ਸਿੰਘ ਨੇ ਦਸਿਆ ਕਿ ਪਿਛਲੇ ਦਿਨੀਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਤਹਿਸੀਲਦਾਰ ਰੂਪਨਗਰ ਦੇ ਦਫ਼ਤਰ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ ਕਰਨ ਉੱਤੇ ਉਨ੍ਹਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਜ਼ਿਲ੍ਹੇ ਰੂਪਨਗਰ ਵਿਖੇ ਕਲਮਛੋੜ ਹੜਤਾਲ ਕੀਤੀ ਗਈ ਸੀ।

ਇਹ ਵੀ ਪੜ੍ਹੋ: ਇੰਡੀਗੋ ਦੇ ਪਾਇਲਟ ਤੇ ਕੋ-ਪਾਇਲਟ 'ਤੇ DGCA ਦੀ ਸਖ਼ਤ ਕਾਰਵਾਈ, ਤਿੰਨ ਮਹੀਨਿਆਂ ਲਈ ਲਾਇਸੈਂਸ ਰੱਦ  

ਜਿਸ ਸਬੰਧੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਦਾ ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਇਸ ਸਬੰਧਤ ਵਿਧਾਇਕ ਵਲੋਂ ਸੋਸ਼ਲ ਮੀਡੀਆ ਵਿਖੇ ਵੀਡੀਉ ਅਪਲੋਡ ਕੀਤੀ ਗਈ ਹੈ।

ਜਸਵੀਰ ਸਿੰਘ ਨੇ ਦਸਿਆ ਕਿ ਹੁਣ ਜਥੇਬੰਦੀ ਵਲੋਂ ਸਹਿਮਤੀ ਪ੍ਰਗਟਾਈ ਹੈ ਕਿ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਥੇਬੰਦੀਆਂ ਵਲੋਂ ਅਪਣੀ ਕਲਮਛੋੜ ਹੜਤਾਲ ਵਾਪਸ ਲਈ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਦੇ ਸਾਰੇ ਮੁਲਾਜ਼ਮ ਅੱਜ ਤੋਂ ਅਪਣੇ ਦਫ਼ਤਰਾਂ ਵਿਖੇ ਡਿਊਟੀ ਨਿਭਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement