Mansa 'ਚ ਕਬੂਤਰ ਚੋਰੀ ਕਰਨ ਦੇ ਮਾਮਲੇ 'ਚ ਨਾਬਾਲਗ਼ ਦਾ ਕਤਲ
Published : Jul 27, 2025, 1:10 pm IST
Updated : Jul 27, 2025, 2:19 pm IST
SHARE ARTICLE
Minor Murdered in Mansa Over Pigeon Theft Case Latest News in Punjabi 
Minor Murdered in Mansa Over Pigeon Theft Case Latest News in Punjabi 

Mansa News : ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਪਰਵਾਰ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

Minor Murdered in Mansa Over Pigeon Theft Case Latest News in Punjabi ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਦੇ ਪਿੰਡ ਰੋੜਕੀ ਵਿਚ, ਇਕ 13 ਸਾਲਾ ਲੜਕੇ ਰਾਜਾ ਸਿੰਘ ਦਾ ਕਤਲ ਸਿਰਫ਼ ਇਸ ਲਈ ਕਰ ਦਿਤਾ ਗਿਆ ਕਿਉਂਕਿ ਉਸ 'ਤੇ ਕਬੂਤਰ ਚੋਰੀ ਕਰਨ ਦਾ ਦੋਸ਼ ਸੀ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਤਰਲੋਚਨ ਸਿੰਘ ਵਿਅਕਤੀ ਦੇ ਘਰ ਗਿਆ ਅਤੇ ਉਸ ਨੂੰ ਦੱਸਿਆ ਕਿ ਉਸ ਨੇ ਉਸ ਦਾ ਕਬੂਤਰ ਚੋਰੀ ਕਰ ਲਿਆ ਹੈ। ਜਦੋਂ ਉਸ ਨੂੰ ਮੁਲਜ਼ਮ ਲੜਕੇ ਦਾ ਪਤਾ ਲੱਗਾ ਤਾਂ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। 

ਪੁਲਿਸ ਨੇ ਇਸ ਮਾਮਲੇ ਵਿਚ 3 ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦਾ ਭਾਲ ਜਾਰੀ ਹੈ। ਮ੍ਰਿਤਕ ਬੱਚੇ ਦੇ ਪਿਤਾ ਲਖਵਿੰਦਰ ਸਿੰਘ ਨੇ ਕਿਹਾ ਕਿ ਰਾਜਾ ਸਿੰਘ ਸੱਤਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਉਹ ਕਬੱਡੀ ਦਾ ਚੰਗਾ ਵੀ ਖਿਡਾਰੀ ਸੀ। ਪਰਵਾਰ ਦੇ ਮੈਂਬਰ ਵਿਸ਼ਾਲ ਨੇ ਦਸਿਆ ਕਿ ਇਸ ਘਟਨਾ ਤੋਂ ਬਾਅਦ ਪੂਰੇ ਪਰਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ। ਪੂਰੇ ਪਰਵਾਰ ਨੇ ਮੁਲਜ਼ਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਿੰਡ ਵਾਸੀ ਰਾਜੂ ਸਿੰਘ ਤੇ ਹੋਰਾਂ ਨੇ ਪਿੰਡ ਵਿਚ ਵਾਪਰੀ ਇਸ ਦਰਦਨਾਕ ਘਟਨਾ ਤੇ ਚਿੰਤਾ ਪ੍ਰਗਟ ਕੀਤੀ ਤੇ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਸਖ਼ਤ ਸਜਾ ਦੇਣ ਦੀ ਮੰਗ ਕਰਦੇ ਹੋਏ ਪਰਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

(For more news apart from Minor Murdered in Mansa Over Pigeon Theft Case Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement