ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਭਿਆਨਕ ਰੂਪ ਆਇਆ ਸਾਹਮਣੇ
Published : Aug 27, 2020, 11:25 pm IST
Updated : Aug 27, 2020, 11:25 pm IST
SHARE ARTICLE
image
image

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਭਿਆਨਕ ਰੂਪ ਆਇਆ ਸਾਹਮਣੇ

ਢਿੱਗਾਂ ਡਿੱਗਣ ਕਾਰਨ ਕਈ ਹਾਈਵੇਅ ਹੋਏ ਬੰਦ

ਸ਼ਿਮਲਾ, 27 ਅਗੱਸਤ : ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਦਾ ਕਹਿਰ ਜਾਰੀ ਹੈ। ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਤ ਹੋਇਆ ਹੈ।
ਸੂਬੇ ਭਰ 'ਚ ਨਦੀਆਂ-ਨਾਲੇ ਉਫ਼ਾਨ 'ਤੇ ਹਨ। ਆਲਮ ਇਹ ਹੈ ਕਿ ਕਈ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਭਾਰੀ ਮੀਂਹ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦ ਕਰ ਦਿਤਾ ਗਿਆ ਹੈ। ਹਿਮਾਚਲ 'ਚ ਬੀਤੇ 24 ਘੰਟਿਆਂ ਵਿਚ ਸੱਭ ਤੋਂ ਜ਼ਿਆਦਾ ਮੀਂਹ ਕਾਂਗੜਾ ਜ਼ਿਲ੍ਹੇ 'ਚ ਪਿਆ ਹੈ। ਪਾਲਮਪੁਰ ਵਿਚ ਵੀ ਸੱਭ ਤੋਂ ਵਧੇਰੇ ਮੀਂਹ ਦਰਜ ਕੀਤਾ ਗਿਆ। ਭਾਰੀ ਮੀਂਹ ਕਾਰਨ ਹਿਮਾਚਲ ਦੇ ਕਈ ਖੇਤਰਾਂ 'ਚ ਜ਼ਮੀਨ ਖਿਸਕ ਗਈ। ਕੱਲੂ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਦੀ ਗਾਡਸਾ ਘਾਟੀ ਦੇ ਪਿੰਡ 'ਚ ਜ਼ਮੀਨ ਖਿਸਕ ਗਈ, ਜਿਸ ਕਾਰਨ ਖੇਤਾਂ ਨੂੰ ਕਾਫੀ ਨੁਕਸਾਨ ਪੁੱਜਾ ਹੈ। ਸੜਕਾਂ ਨੂੰ ਵੀ ਕਾਫੀ ਨੁਕਸਾਨ ਪੁੱਜਾ ਹੈ। ਇਸ ਦਾ ਇਕ ਵੀਡੀਉ ਵੀ ਸਾਹਮਣੇ ਆਇਆ ਹੈ। ਜ਼ਮੀਨ ਖਿਸਕਣ ਕਾਰਨ ਲਿੰਕ ਹਾਈਵੇਅ 'ਤੇ ਸੱਭ ਤੋਂ ਵੱਧ ਸਮੱਸਿਆ ਹੈ।
ਮੰਡੀ ਪਠਾਨਕੋਟ ਹਾਈਵੇਅ 'ਤੇ ਦਰੱਖ਼ਤ ਡਿੱਗਣ ਕਾਰਨ ਹਾਈਵੇਅ ਬੰਦ ਹੋ ਗਿਆ। ਉਥੇ ਹੀ ਹਮੀਰਪੁਰ ਵਿਚ ਇਕ ਟਰੱਕ ਪਾਣੀ ਦੇ ਤੇਜ਼ ਵਹਾਅ ਵਿਚ ਫਸ ਗਿਆ ਸੀ। ਬਿਲਾਸਪੁਰ, ਕਾਂਗੜਾ, ਊਨਾ ਅਤੇ ਸਿਰimageimageਮੌਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।       (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement