ਬੀਬੀ ਰਜਿੰਦਰ ਕੌਰ ਭੱਠਲ ਨੂੰ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ  
Published : Aug 27, 2021, 7:59 pm IST
Updated : Aug 27, 2021, 7:59 pm IST
SHARE ARTICLE
CM Amarinder Singh,  former Chief Minister Rajinder Kaur Bhattal
CM Amarinder Singh, former Chief Minister Rajinder Kaur Bhattal

ਜਦੋਂ ਕੈਪਟਨ ਅਮਰਿੰਦਰ ਸਿੰਘ ਪਿਛਲੀ ਵਾਰ ਮੁੱਖ ਮੰਤਰੀ ਸਨ, ਉਦੋਂ ਉਨ੍ਹਾਂ ਦੇ ਬੀਬੀ ਭੱਠਲ ਨਾਲ ਬਹੁਤ ਵਿਵਾਦ ਪੈਦਾ ਹੋਏ ਸਨ।

ਜਲੰਧਰ : ਪੰਜਾਬ ਕਾਂਗਰਸ 'ਚ ਪਿਛਲੇ ਕਈ ਦਿਨੋਂ ਤੋਂ ਹਲਚਲ ਚੱਲ ਰਹੀ ਹੈ ਤੇ ਇਸੇ ਦੇ ਚਲਦਿਆਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਚਾਲੇ ਪਾਰਟੀ ਦੇ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਮੁੱਖ ਮੰਤਰੀ ਨੇ ਕੱਲ੍ਹ ਪਾਰਟੀ ਦੇ ਵਿਧਾਇਕਾਂ ਨਾਲ ਡਿਨਰ ਕੀਤਾ ਸੀ

ਜਿਸ ’ਚ ਸੰਸਦ ਮੈਂਬਰਾਂ ਦੇ ਨਾਲ ਹੋਰ ਨੇਤਾ ਵੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਪਿਛਲੀ ਵਾਰ ਮੁੱਖ ਮੰਤਰੀ ਸਨ, ਉਦੋਂ ਉਨ੍ਹਾਂ ਦੇ ਬੀਬੀ ਭੱਠਲ ਨਾਲ ਬਹੁਤ ਵਿਵਾਦ ਪੈਦਾ ਹੋਏ ਸਨ। ਉਸ ਦੌਰਾਨ ਬੀਬੀ ਭੱਠਲ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਕੈਪਟਨ ਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲਾਂਕਿ ਹੁਣ ਨਵਜੋਤ ਸਿੱਧੂ ਨਾਲ ਚੱਲ ਰਹੇ ਮੱਤਭੇਦਾਂ ਤੋਂ ਬਾਅਦ ਕੈਪਟਨ ਨੇ ਭੱਠਲ ਤੋਂ ਵੀ ਸਿਆਸੀ ਦੂਰੀ ਘਟਾਉਣ ਦੀ ਕੋਸ਼ਿਸ਼ ਕੀਤੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement