ਬਾਘਾਪੁਰਾਣਾ 'ਚ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ, ਵੱਡੀ ਗਿਣਤੀ ‘ਚ ਪੁਲਿਸ ਪ੍ਰਸ਼ਾਸਨ ਤੈਨਾਤ
Published : Aug 27, 2021, 12:51 pm IST
Updated : Aug 27, 2021, 12:53 pm IST
SHARE ARTICLE
Protest Against Sukhbir Badal
Protest Against Sukhbir Badal

ਸੁਖਬੀਰ ਬਾਦਲ 100 ਦਿਨਾਂ ਲਈ ਪੰਜਾਬ ਯਾਤਰਾ ਉੱਪਰ ਨਿਕਲੇ ਹੋਏ ਹਨ।

ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅੱਜ ਬਾਘਾਪੁਰਾਣਾ ਵਿਚ ਹੋਣ ਜਾ ਰਹੀ ਰੈਲੀ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਕਾਲੀ ਵਰਕਰਾਂ ਨੂੰ ਬਾਘਾਪੁਰਾਣਾ ਦੀ ਮੰਡੀ ਵਿਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Photo

ਦੱਸ ਦਈਏ ਕਿ ਸੁਖਬੀਰ ਬਾਦਲ 100 ਦਿਨਾਂ ਲਈ ਪੰਜਾਬ ਯਾਤਰਾ ਉੱਪਰ ਨਿਕਲੇ ਹੋਏ ਹਨ। ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਬੇਸ਼ੱਕ ਖੇਤੀ ਕਾਨੂੰਨਾਂ ਖਿਲਾਫ ਡਟੇ ਸੰਯੁਕਤ ਮੋਰਚੇ ਨੇ ਐਲਾਨ ਕੀਤਾ ਹੈ ਕਿ ਵਿਰੋਧ ਸਿਰਫ ਬੀਜੇਪੀ ਲੀਡਰਾਂ ਦਾ ਕੀਤਾ ਜਾਵੇ, ਪਰ ਦੂਜੀਆਂ ਪਾਰਟੀਆਂ ਦੇ ਲੀਡਰ ਵੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ।

Photo

ਦੱਸ ਦਈਏ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਗਈ ਸੀ ਜਿਸ ਵਿੱਚ ਲਿਖਿਆ ਗਿਆ ਸੀ ਕਿ ਬਾਘਾਪੁਰਾਣਾ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਕਿਸਾਨ ਸੰਯੁਕਤ ਮੋਰਚੇ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਸਿਰਫ਼ ਤੇ ਸਿਰਫ਼ ਭਾਜਪਾ ਦੇ ਲੀਡਰਾਂ ਦਾ ਹੀ ਵਿਰੋਧ ਕੀਤਾ ਜਾਵੇਗਾ

ਇਹ ਵੀ ਪੜ੍ਹੋ -  2016 ਦੀ ਪੁਲਿਸ ਭਰਤੀ ਮੌਕੇ ਵੇਟਿੰਗ 'ਚ ਰਹਿਣ ਵਾਲੇ ਉਮੀਦਵਾਰਾਂ ਨੇ ਟੈਂਕੀ 'ਤੇ ਚੜ੍ਹ ਕੀਤਾ ਪ੍ਰਦਰਸ਼ਨ 

Sukhbir Badal Sukhbir Badal

ਪਰ ਕਿਸਾਨਾਂ ਦੀ ਆੜ ਵਿਚ ਹੁਣ ਬੱਸਾਂ ਭਰ ਭਰ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰ ਜਗ੍ਹਾ ਜਗ੍ਹਾ 'ਤੇ ਵਿਰੋਧ ਕਰਨ ਪਹੁੰਚ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗਾ ਹੈ । ਉੱਥੇ ਹੀ ਦੂਜੇ ਪਾਸੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਵੱਲੋਂ ਦਿੱਤੇ ਗਏ ਬਿਆਨ ਦੀ ਨਿੰਦਾ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸੇ ਵੀ ਪਾਰਟੀ ਨਾਲ ਸਾਡਾ ਕੋਈ ਸਬੰਧ ਨਹੀਂ। ਅਸੀਂ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਾਡਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਤੇ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਜੇਕਰ ਵੋਟਾਂ ਦੀ ਰਾਜਨੀਤੀ ਕਰੇਗਾ ਤਾਂ ਅਸੀਂ ਹਮੇਸ਼ਾ ਉਸ ਦਾ ਵਿਰੋਧ ਕਰਾਂਗੇ ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement