ਸ਼ਰਮਨਾਕ! 55 ਸਾਲਾਂ ਵਿਅਕਤੀ ਨੇ 10 ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ  
Published : Aug 27, 2022, 5:28 pm IST
Updated : Aug 27, 2022, 5:28 pm IST
SHARE ARTICLE
Rape Case
Rape Case

ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਵਿਅਕਤੀ ਪਹਿਲਾਂ ਵੀ ਅਜਿਹਾ ਕਰ ਚੁੱਕਾ ਹੈ

 

ਲਹਿਰਾਗਾਗਾ - ਆਏ ਦਿਨ ਕਿਸੇ ਨਾ ਕਿਸੇ ਬੱਚੀ ਦਾ ਬਲਾਤਕਾਰ ਹੋਣ ਦੀ ਖ਼ਬਰ ਸਾਹਮਣੇ ਆਈ ਰਹਿੰਦੀ ਹੈ ਤੇ ਅੱਜ ਲਹਿਰਾਗਾਗਾ ਤੋਂ ਇਕ 10 ਸਾਲ ਦੀ ਬੱਚੀ ਨਾਲ ਬਲਾਤਕਾਰ ਹੋਣ ਦੀ ਖ਼ਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ 23 ਅਗਸਤ ਦੀ ਦੁਪਹਿਰ ਨੂੰ ਇਕ 55 ਸਾਲ ਦੇ ਵਿਅਕਤੀ ਨੇ ਇਕ ਪਰਵਾਸੀ ਪਰਿਵਾਰ ਦੀ 10 ਸਾਲ ਦੀ ਨਾਬਾਲਗ ਲੜਕੀ ਨਾਲ ਦੁਸ਼ਕਰਮ ਕੀਤਾ। ਲੜਕੀ ਅਪਣੇ ਘਰ ਦੇ ਕੋਲ ਇਕ ਤਲਾਬ ਵਿਚ ਬੱਤਖ ਦੇਖਣ ਗਈ ਸੀ ਤੇ ਵਿਅਕਤੀ ਉਸ ਨੂੰ ਜ਼ਬਰਦਸਤੀ ਉਠਾ ਕੇ ਝਾੜੀਆਂ ਵਿਚ ਲੈ ਗਿਆ ਤੇ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨਾਲ ਬਲਾਤਕਾਰ ਕੀਤਾ।

ਬੱਚੀ ਦੇ ਭਰਾ ਅਤੇ ਗੁਆਂਢੀਆਂ ਨੇ ਕਿਹਾ ਕਿ ਉਹ ਵਿਅਕਤੀ ਪਹਿਲਾਂ ਵੀ ਅਜਿਹਾ ਕਰ ਚੁੱਕਾ ਹੈ ਤੇ ਉਹਨਾਂ ਨੇ ਵੀ ਉਸ ਖਿਲਾਫ਼ ਪੁਲਿਸ ਕੋਲ ਮਾਮਲਾ ਦਰਜ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਬੱਚੀ ਦੀ ਹਾਲਤ ਹੁਣ ਠੀਕ ਹੈ ਪਰ ਜੇ ਕੋਈ ਸਮੇਂ ਸਿਰ ਨਾ ਪਹੁੰਚਦਾ ਤਾਂ ਵਿਅਕਤੀ ਬੱਚੀ ਨੂੰ ਮਾਰ ਵੀ ਸਕਦਾ ਸੀ। ਇਸ ਮਾਮਲੇ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ.ਐੱਚ.ਓ ਸੌਰਭ ਸੱਭਰਵਾਲ ਨੇ ਦੱਸਿਆ ਕਿ 23 ਅਗਸਤ ਨੂੰ ਲੜਕੀ ਦੇ ਪਿਤਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦੀ ਬੱਚੀ ਨਾਲ ਜਬਰ-ਜ਼ਨਾਹ ਕੀਤਾ ਗਿਆ ਹੈ ਅਤੇ ਉਸ ਤੋਂ ਬਾਅਦ ਸ਼ਹਿਰ 'ਚ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਸੀ ਤੇ 25 ਤਰੀਕ ਦੀ ਸ਼ਾਮ ਨੂੰ ਉਕਤ ਵਿਅਕਤੀ ਨੂੰ ਖਨੌਰੀ ਤੋਂ ਹੀ ਕਾਬੂ ਕਰ ਲਿਆ ਸੀ ਤੇ ਪੁਲਿਸ ਨੇ ਉਸ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement