ਦਰਦਨਾਕ ਹਾਦਸਾ: ਕ੍ਰੇਨ ਦੀ ਲਪੇਟ 'ਚ ਆਉਣ ਕਾਰਨ ਕਾਰੋਬਾਰੀ ਦੀ ਹੋਈ ਮੌਤ, ਕਰ ਰਹੇ ਸਨ ਸਵੇਰ ਦੀ ਸੈਰ
Published : Aug 27, 2022, 4:23 pm IST
Updated : Aug 27, 2022, 4:24 pm IST
SHARE ARTICLE
Tragic accident
Tragic accident

ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼

 

ਲੁਧਿਆਣਾ : ਲੁਧਿਆਣਾ ਵਿਚ ਅੱਜ ਸਵੇਰੇ ਇਕ ਪਲਾਸਟਿਕ ਕਾਰੋਬਾਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਕਾਰੋਬਾਰੀ ਨੂੰ ਕਰੇਨ ਨੇ ਆਪਣੀ ਲਪੇਟ ਵਿਚ ਲੈ ਗਿਆ ਤੇ  ਕਾਰੋਬਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰੋਬਾਰੀ ਆਪਣੇ ਭਰਾ ਨਾਲ ਸਵੇਰ ਦੀ ਸੈਰ ਕਰਨ ਲਈ ਬਾਹਰ ਨਿਕਲਿਆ ਸੀ।

 

PHOTOTragic accidentCommunity-verified icon

ਜਿਵੇਂ ਹੀ ਉਹ ਰਣਜੀਤ ਹੈਲਥ ਕਲੱਬ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਨਾਲ ਕ੍ਰੇਨ ਨੇ ਕਾਰੋਬਾਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਕ੍ਰੇਨ ਦੀ ਲਪੇਟ ਚ ਆਉਣ ਕਰਕੇ ਕਾਰੋਬਾਰੀ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

 

 

PHOTOTragic accident

ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇੰਦਰ ਕੁਮਾਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਇੰਦਰ ਕੁਮਾਰ ਵਾਸੀ ਜਨਤਾ ਕਾਲੋਨੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਸਵੇਰੇ ਸੈਰ ਕਰਨ ਗਏ ਹੋਏ ਸਨ। ਜਿਵੇਂ ਹੀ ਉਹ ਰਣਜੀਤ ਹੈਲਥ ਕਲੱਬ ਤੋਂ ਕੁਝ ਦੂਰੀ ‘ਤੇ ਗਏ ਤਾਂ ਦੂਜੇ ਪਾਸਿਓ ਤੇਜ਼ ਰਫਤਾਰ ਨਾਲ ਆ ਰਹੀ ਕ੍ਰੇਨ ਉਸ ਦੇ ਭਰਾ ਦੇ ਉਪਰ ਚੜ ਗਈ। ਕ੍ਰੇਨ ਦੀ ਲਪੇਟ ਵਿਚ ਆਉਣ ਕਰਕੇ ਉਸਦੇ ਭਰੀ ਦ ਮੌਕੇ ਤੇ ਹੀ ਮੌਤ ਹੋ ਗਈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement