Punjab News : ਬੇਅਦਬੀ ਮਾਮਲਿਆ ਨੂੰ ਲੈ ਕੇ ਸਿੱਖ ਜਥੇਬੰਦੀਆਂ 1 ਸਤੰਬਰ ਨੂੰ ਕੋਟਕਪੂਰਾ ਦੇ ਬੱਤੀਆ ਵਾਲਾ ਚੌਂਕ ’ਚ ਮਨਾਇਆ ਜਾਵੇਗਾ ਰੋਸ ਦਿਵਸ

By : BALJINDERK

Published : Aug 27, 2024, 8:04 pm IST
Updated : Aug 27, 2024, 8:04 pm IST
SHARE ARTICLE
ਮੀਟਿੰਗ ਦੌਰਾਨ ਸਿੱਖ ਜਥੇਬੰਦੀ  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਮੀਟਿੰਗ ਦੌਰਾਨ ਸਿੱਖ ਜਥੇਬੰਦੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

 ਬੇਅਦਬੀਆ ਦੇ ਮਾਮਲਿਆਂ ਚ ਇਨਸਾਫ ਨਾ ਮਿਲਣ ਕਾਰਨ ਵਿੱਢਿਆ ਜਾਵੇਗਾ ਅਗਲਾ ਸੰਘਰਸ਼

Punjab News : ਬਗਰਾੜੀ  ਬੇਅਦਬੀ ਮਾਮਲੇ ਅਤੇ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਮਾਮਲਿਆ ਨੂੰ ਲੈ ਕੇ ਭਾਈ ਸੁਖਜੀਤ ਸਿੰਘ ਖੋਸਾ,ਭਾਈ ਮੱਖਣ ਸਿੰਘ ਮੁਸਾਫ਼ਿਰ,ਭਾਈ ਰੁਪਿੰਦਰ ਸਿੰਘ ਪੰਜਗਰਾਈਂ ਸਮੇਤ ਹੋਰ ਪੰਥਕ ਆਗੂਆਂ ਵੱਲੋਂ ਅੱਜ ਇੱਕ ਪ੍ਰੇਸਵਾਰਤਾ ਕਰ ਵੱਡਾ ਐਲਾਨ ਕੀਤਾ ਹੈ। ਜਿਸ ਅਨੁਸਾਰ 1 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੂਰਵ ਮੌੱਕੇ ਇੱਕ ਵੱਡਾ ਇਕੱਠ ਕੋਟਕਪੂਰਾ ਦੇ ਬੱਤੀਆ ਵਾਲਾ ਚੌਂਕ ਜਿੱਥੇ ਕੋਟਕਪੂਰਾ ਗੋਲੀਕਾਂਡ ਵਾਪਰਿਆ ਸੀ  ਰੋਸ ਵਜੋਂ ਮਨਾਇਆ ਜਾਵੇਗਾ। ਜਿੱਥੇ ਪਹਿਲਾ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਜਾਵੇਗਾ, ਜਿਸ ਤੋਂ ਬਾਅਦ ਵੱਖ ਵੱਖ ਜਥੇਬੰਦੀਆਂ ਦੇ ਬੁਲਾਰੇ ਆਪਣੀਆਂ ਤਕਰੀਰਾਂ ਕਰਨਗੇ।

ਉਨ੍ਹਾਂ ਕਿਹਾ ਕੇ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਵੀ ਸਿੱਖ ਸੰਗਤ ਨਾਲ ਵਾਅਦਾ ਕਰਕੇ ਬੇਅਦਬੀ ਦੇ ਮਾਮਲਿਆਂ ਚ ਇਨਸਾਫ ਦੁਆਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਉਲਟਾ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸਰਕਾਰ ਵੱਲੋਂ ਕੋਈ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ’ਚ ਨੋ ਸਾਲਾਂ ਬਾਅਦ ਫੜੇ ਗਏ ਭਗੌੜੇ ਆਰੋਪੀ ਪ੍ਰਦੀਪ ਕਲੇਰ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਜਦ ਕਿ ਉਸਦੇ ਦੋ ਹੋਰ ਭਗੌੜੇ ਸਾਥੀ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਗਿਰਫ਼ਤਾਰ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਅਤੇ ਬਹਿਬਲ ਗੋਲੀਕਾਂਡ ਮਾਮਲਿਆ ਦੀ ਸੁਣਵਾਈ  ਚੰਡੀਗੜ੍ਹ ਤਬਦੀਲ ਹੋ ਗਈ, ਪਰ ਪੰਜਾਬ ਸਰਕਾਰ ਦੇ ਵਕੀਲਾਂ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਮਸਲਿਆਂ ਸਬੰਧੀ ਸਿੱਖ ਪੰਥ ਦਰਦੀਆਂ ਵੱਲੋਂ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਇਨਸਾਫ ਲਈ ਇਕਜੁੱਟ ਹੋਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਿੱਖ ਪੰਥ ਦਾ ਦਰਦ ਸਮਝਣ ਵਾਲੀ ਸੰਗਤ ਨੂੰ ਵੱਡੀ ਗਿਣਤੀ ’ਚ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੋਕੇ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ।

(For more news apart from  protest will be held by Sikh organizations on September 1 in Batia Wala Chowk of Kotakpura News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement