Bathinda News : ਪੀਆਰਟੀਸੀ ਦੀ ਬੱਸ ਪਲਟੀ, ਹਾਦਸੇ ਵਿੱਚ ਇਕ ਔਰਤ ਦੀ ਮੌਤ, 20 ਜ਼ਖਮੀ

By : BALJINDERK

Published : Aug 27, 2024, 5:43 pm IST
Updated : Aug 27, 2024, 7:11 pm IST
SHARE ARTICLE
 PRTC Bus
PRTC Bus

Bathinda News : ਬੱਸ ਦਾ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਪਿੰਡ ਪਥਰਾਲਾ ਕੋਲ ਵਾਪਰਿਆ

Bathinda News : ਬਠਿੰਡਾ ਡੱਬਵਾਲੀ ਦੀ ਨੈਸ਼ਨਲ ਹਾਈਵੇ ‘ਤੇ ਪੀਆਰਟੀਸੀ ਦੀ ਬੱਸ ਪਲਟੀ, ਇੱਕ ਔਰਤ ਦੀ ਹੋਈ ਮੌਤ ਅਤੇ 20 ਸਵਾਰੀਆਂ ਹੋਈਆਂ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਬਠਿੰਡਾ ਡੱਬਵਾਲੀ ਦੇ ਨੈਸ਼ਨਲ ਹਾਈਵੇ ‘ਤੇ ਪਿੰਡ ਪਥਰਾਲਾ ਅਤੇ ਰੁਲਦੂ ਸਿੰਘ ਵਾਲਾ ਕੋਲ ਇੱਕ ਪੀਆਰਟੀਸੀ ਦੀ ਬੱਸ ਪਲਟ ਗਈ। ਇਹ ਹਾਦਸਾ ਪਿੰਡ ਪਥਰਾਲਾ ਕੋਲ ਵਾਪਰ ਗਿਆ। ਬੱਸ ਪਲਟਣ ਦਾ ਮੇਨ ਕਾਰਨ ਬੱਸ ਦਾ ਸੰਤੁਲਨ ਵਿਗੜਨ ਦਾ ਦੱਸਿਆ ਜਾ ਰਿਹਾ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਡੱਬਵਾਲੀ ਤੋਂ ਬਠਿੰਡਾ ਜਾ ਰਹੀ ਸੀ ਤਾਂ ਜਦ ਪਿੰਡ ਪਥਰਾਲਾ ਕੋਲ ਪਹੁੰਚੀ ਤਾਂ ਇਸ ਦਾ ਸੰਤੁਲਨ ਵਿਗੜ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਔਰਤ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਜਿਸ ਦਾ ਨਾਮ ਜਸਵਿੰਦਰ ਕੌਰ ਪਿੰਡ ਲੁਹਾਰਾਂ ਦੀ ਰਹਿਣ ਵਾਲੀ ਦੱਸੀ ਜਾ ਰਹੀ, ਜੋ ਆਪਣੀ ਬੇਟੀ ਦੇ ਬੱਚਾ ਹੋਣ ਤੋਂ ਬਾਅਦ ਆਪਣੇ ਪਤੀ ਸਮੇਤ ਵਾਪਸ ਬਠਿੰਡਾ ਆ ਰਹੀ ਸੀ।  ਔਰਤ ਦੀ  ਮੌਤ ਹੋ ਗਈ ਹੈ ਅਤੇ ਤਿੰਨ ਚਾਰ ਸਵਾਰੀਆਂ ਦੇ ਜ਼ਖਮੀ ਹੋਣ ਦੀ ਵੀ ਖਬਰ ਮਿਲੀ ਹੈ। ਮੌਕੇ ‘ਤੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਮਸਾਣਾ ਮੌਕੇ ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ।

ਪੁਲਿਸ ਤੋਂ ਮਿਲੀ ਜਾਣਕਾਰੀ ਜਾਣਕਾਰੀ ਦੇ ਮੁਤਾਬਿਕ ਫਰੀਦਕੋਟ ਡੀਪੂ ਦੀ ਪੀਆਰਟੀਸੀ ਦੀ ਬੱਸ ਸੀ ਜੋ ਡਿਵਾਈਡਰ ਦੇ ਨਾਲ ਟਕਰਾਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿੱਚ  30 ਸਵਾਰੀਆਂ ਸਨ ਅਤੇ ਇੱਕ ਮਹਿਲਾ ਦੀ ਮੌਤ ਹੋਈ ਕਰੀਬ 20 ਸਵਾਰੀਆਂ ਜ਼ਖਮੀ ਹਨ ਜਿਨਾਂ ਨੂੰ ਬਠਿੰਡਾ ਅਤੇ ਡੱਬਵਾਲੀ ਵਿੱਚ ਭਰਤੀ ਕਰਵਾਇਆ ਹੈ।

(For more news apart from  PRTC bus overturns, a woman dies in the accident News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement