Shri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿਰੋਹ ਦਾ ਕੀਤਾ ਪਰਦਾਫਾਸ਼ 

By : BALJINDERK

Published : Aug 27, 2024, 12:18 pm IST
Updated : Aug 27, 2024, 12:18 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਆਰੋਪੀ
ਪੁਲਿਸ ਵਲੋਂ ਫੜੇ ਗਏ ਆਰੋਪੀ

Shri Muktsar Sahib News : C.I.A ਸਟਾਫ ਦੇ ਅਫਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਿਰੋਹ ਨੂੰ ਕੀਤਾ ਕਾਬੂ 

Shri Muktsar Sahib News :ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਖੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ C.I.A  ਸਟਾਫ ਅਫਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ। ਤੁਸ਼ਾਰ ਗਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਦੱਸਿਆ ਕਿ ਮੁੱਦਈ ਹਰਕ੍ਰਿਸ਼ਨ ਸਿੰਘ ਉੱਰਫ ਗੱਗੂ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਸੋਥਾ ਨੇ ਬਿਆਨ ਦਿੱਤਾ ਉਹ ਤੇ ਉਸ ਸਾਥੀ ਲਵਪ੍ਰੀਤ ਮਲੋਟ ਰੋਡ ਬਿਆਸ ਵਾਲੇ ਡੇਰੇ ਨਜ਼ਦੀਕ ਮੈਨੂੰ ਫੋਨ ਆਇਆ ਤੇ ਜਿਸ ਤੇ ਮੈਨੂੰ ਕਿਹਾ ਕਿ ਉਹ C.I.A ਸਟਾਫ ਦੇ ਅਫ਼ਸਰ ਬੋਲ ਰਿਹਾ ਹਾਂ ਤੇ ਮੈਨੂੰ ਧਮਕੀਆਂ ਦੇਣ ਲੱਗਾ ਕਿ ਮੈਂ ਤੇਰੇ ਤੇ N.D.P.S. ਐਕਟ ਤਹਿਤ ਮੁਕੱਦਮਾ ਦਰਜ ਕਰ ਦਿਆਂਗਾ, ਉਸ ਦੇ ਫੋਨ ਕਾਲ ਵਿੱਚੋਂ ਮਾਰ ਕੁਟਾਈ ਦੀਆਂ ਅਵਾਜ਼ਾਂ ਆ ਰਹੀਆਂ ਹਨ।

ਇਹ ਵੀ ਪੜੋ:Special Article : ਰੈਜ਼ੀਡੈਂਟ ਡਾਕਟਰਾਂ ਨਾਲ ਹੁੰਦੀਆਂ ਵਧੀਕੀਆਂ

ਜਿਸ ’ਤੇ ਪੁਲਿਸ ਵੱਲੋਂ ਟੈਕਨੀਕਲ ਸਹਾਇਤਾ ਦੀ ਮਦਦ ਨਾਲ ਫੋਨ ਕਾਲ ਕਰਨ ਵਾਲੇ ਸੁਖਵਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਜੰਗੀਰ ਸਿੰਘ ਗੋਨਿਆਨਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਗੁਜਨਪ੍ਰੀਤ ਸਿੰਘ ਉਰਫ਼ ਗਿਫਟੀ ਪੁੱਤਰ ਮੇਜਰ ਸਿੰਘ ਵਾਸੀ ਜੋਧੂ ਕਲੋਨੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮੁਕੱਦਮਾ ਨੰਬਰ 153 ਮਿਤੀ 25.08.2024 ਅ/ਧ 204, 308(7), 319(2) ਬੀ.ਐਨ.ਐਸ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ।

ਇਹ ਵੀ ਪੜੋ:Mohali News : ਪੁਲਿਸ ਨੇ ਮਥੁਰਾ ਤੋਂ ਇੱਕ ਠੱਗ ਜੋੜੇ ਨੂੰ ਕੀਤਾ ਕਾਬੂ, 6 ਲੱਖ ਦੀ ਠੱਗੀ ਮਾਰ ਕੇ ਹੋਇਆ ਸੀ ਫਰਾਰ

ਤਫਤੀਸ਼ ਦੌਰਾਨ ਪੁਲਿਸ ਵੱਲੋਂ ਸੁਖਵਿੰਦਰ ਸਿੰਘ ਉਰਫ ਬਿੱਲਾ ਦੇ ਸਾਥੀ ਜੋ ਫੋਨ ਕਾਲ ਦੌਰਾਨ ਨਕਲੀ ਕੱਟਮਾਰ ਦੀਆਂ ਆਵਾਜ਼ਾਂ ਕੱਢਣ ਵਾਲੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਭੁੰਦੜ, ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਸਵਰਾਜ ਸਿੰਘ ਪਿੰਡ ਭੁੰਦੜ ਅਤੇ ਹਰਮਹਿਕਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਦੂਹੇ ਵਾਲਾ ਨੂੰ ਕਾਬੂ ਕਰਕੇ ਮੁਕੱਦਮਾ ਵਿਚ ਨਾਮਜ਼ਦ ਕੀਤਾ ਗਿਆ। ਜਿਨ੍ਹਾ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾਂ ਹੈ।

(For more news apart from Shri Muktsar Sahib Police exposed the gang News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement