ਵਿਜੀਲੈਂਸ ਵੱਲੋਂ ਥਾਣੇਦਾਰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Sep 27, 2018, 5:35 pm IST
Updated : Sep 27, 2018, 5:35 pm IST
SHARE ARTICLE
Vigilance Bureau Punjab
Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਖੂਹੀਖੇੜਾ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਬਲਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ...

ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਖੂਹੀਖੇੜਾ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਬਲਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਿਕਾਇਕਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਘੱਟਿਆ ਵਾਲੀ ਜੱਟਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਖੂਹੀਖੇੜਾ ਥਾਣੇ ਵਿਚ ਦਰਜ ਮੁਕੱਦਮੇ ਵਿਚ ਉਸ ਦੀ ਮਦਦ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement