ਭਾਰਤ ਬੰਦ: ਪਟਿਆਲਾ ‘ਚ ਕਿਸਾਨਾਂ ਨੇ ਰੋਕੀ ਟ੍ਰੇਨ,  ਯਾਤਰੀਆਂ ਨੂੰ ਛਕਾਇਆ ਲੰਗਰ
Published : Sep 27, 2021, 10:29 am IST
Updated : Sep 27, 2021, 10:29 am IST
SHARE ARTICLE
Farmers serve langar during Bharat Bandh
Farmers serve langar during Bharat Bandh

ਪਟਿਆਲਾ ਤੋਂ ਭਾਰਤ ਬੰਦ ਦੌਰਾਨ ਵਿਲੱਖਣ ਤਸਵੀਰ ਸਾਹਮਣੇ ਆਈ, ਜਿੱਥੇ ਪਿੰਡ ਦੌੜ ਕਲਾਂ ਵਿਚ ਕਿਸਾਨਾਂ ਨੇ ਇਕ ਟ੍ਰੇਨ ਰੋਕੀ।

ਪਟਿਆਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਕਿਸਾਨਾਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਭਾਰਤ ਬੰਦ ਨੂੰ ਦੇਸ਼ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਪਟਿਆਲਾ ਤੋਂ ਭਾਰਤ ਬੰਦ ਦੌਰਾਨ ਵਿਲੱਖਣ ਤਸਵੀਰ ਸਾਹਮਣੇ ਆਈ, ਜਿੱਥੇ ਪਿੰਡ ਦੌੜ ਕਲਾਂ ਵਿਚ ਕਿਸਾਨਾਂ ਨੇ ਇਕ ਟ੍ਰੇਨ ਰੋਕੀ।

Farmers serve langar during Bharat Bandh Farmers serve langar during Bharat Bandh

ਹੋਰ ਪੜ੍ਹੋ: Bharat Band ਦੇ ਸਮਰਥਨ 'ਚ ਰਾਹੁਲ ਗਾਂਧੀ ਨੇ ਕੀਤਾ ਟਵੀਟ, ‘ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅਖੰਡ’

ਕਿਸਾਨਾਂ ਨੇ ਇਸ ਟ੍ਰੇਨ ਵਿਚ ਸਵਾਰ ਯਾਤਰੀਆਂ ਨੂੰ ਚਾਹ ਦਾ ਲੰਗਰ ਛਕਾਇਆ। ਯਾਤਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਭਾਰਤ ਬੰਦ ਕਾਰਨ ਕੋਈ ਪਰੇਸ਼ਾਨੀ ਨਹੀਂ ਹੋ ਰਹੀ।  ਯਾਤਰੀਆਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ਤੇ ਹਮੇਸ਼ਾਂ ਹੀ ਕਿਸਾਨਾਂ ਦੀ ਇਸ ਲੜਾਈ ਵਿਚ ਉਹਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ।

Farmers serve langar during Bharat Bandh Farmers serve langar during Bharat Bandh

ਹੋਰ ਪੜ੍ਹੋ: Tricity ’ਚ ਦੇਖਣ ਨੂੰ ਮਿਲਿਆ ਬੰਦ ਦਾ ਅਸਰ, ਕਿਸਾਨਾਂ ਨੇ ਜਾਮ ਕੀਤੇ ਚੰਡੀਗੜ੍ਹ ਨੂੰ ਆਉਣ ਵਾਲੇ ਰੂਟ

ਦੱਸ ਦਈਏ ਕਿ ਕਿਸਾਨਾਂ ਵਲੋਂ ਆਮ ਲੋਕਾਂ ਨੂੰ ਸਿਰਫ਼ ਅਣਸਰਦੇ ਹਾਲਾਤ ’ਚ ਹੀ ਘਰੋਂ ਨਿਕਲਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਉਹਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਖ਼ਿਆਲ ਰਖਿਆ ਜਾ ਰਿਹਾ ਹੈ। ਕਿਸਾਨਾਂ ਵਲੋਂ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ , ਸ਼ਾਦੀ/ ਮੌਤ ਤੇ ਹੋਰ ਜ਼ਰੂਰੀ ਸਮਾਜਕ ਸਮਾਗਮ, ਹਸਪਤਾਲ ਤੇ ਦਵਾਈ ਦੁਕਾਨਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement