ਫਗਵਾੜਾ ਵਿਚ ਮਿਲੀਆਂ ਪਿਉ-ਧੀ ਦੀਆਂ ਸੜੀਆਂ ਹੋਈਆਂ ਲਾਸ਼ਾਂ; ਬਦਬੂ ਫੈਲਣ ਮਗਰੋਂ ਮਿਲੀ ਜਾਣਕਾਰੀ
Published : Sep 27, 2023, 7:15 pm IST
Updated : Sep 27, 2023, 7:15 pm IST
SHARE ARTICLE
Bodies of father and daughter found in Phagwara
Bodies of father and daughter found in Phagwara

ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

ਫਗਵਾੜਾ: ਫਗਵਾੜਾ ਦੇ ਪੌਸ਼ ਇਲਾਕੇ ਅਰਬਨ ਅਸਟੇਟ ਦੇ ਇਕ ਘਰ 'ਚੋਂ ਪਿਉ-ਧੀ (ਅਮਰੀਕ ਸਿੰਘ ਚੁੰਬਰ ਅਤੇ ਰਾਜ ਰਾਣੀ) ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਇਲਾਕੇ 'ਚ ਬਦਬੂ ਫੈਲਣ ਲੱਗੀ। ਗੁਆਂਢੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ। ਜਦੋਂ ਪੁਲਿਸ ਨੇ ਘਰ ਖੋਲ੍ਹਿਆ ਤਾਂ ਅੰਦਰ ਦੋਵੇਂ ਪਿਓ-ਧੀ ਦੀਆਂ ਲਾਸ਼ਾਂ ਪਈਆਂ ਸਨ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਹਾਲਾਂਕਿ ਜਿਸ ਤਰ੍ਹਾਂ ਨਾਲ ਲਾਸ਼ਾਂ ਘਰ 'ਚ ਪਈਆਂ ਸਨ, ਪੁਲਿਸ ਦਾ ਸ਼ੱਕ ਹੈ ਕਿ ਇਹ ਲੁੱਟ-ਖੋਹ ਦਾ ਮਾਮਲਾ ਨਹੀਂ ਜਾਪਦਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਰੀਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਦੋਵਾਂ ਦੀ ਮੌਤ ਕਿਵੇਂ ਹੋਈ।

ਰਿਸ਼ਤੇਦਾਰਾਂ ਨੇ ਦਸਿਆ ਕਿ ਅਮਰੀਕ ਸਿੰਘ ਚੁੰਬਰ ਦੀਆਂ ਦੋ ਧੀਆਂ ਅਤੇ ਇਕ ਪੁੱਤਰ ਹੈ। ਜਿਸ ਧੀ ਦੀ ਲਾਸ਼ ਮਿਲੀ ਉਹ ਵਿਆਹੀ ਹੋਈ ਸੀ ਪਰ ਉਸ ਦੇ ਪਤੀ ਨੇ ਉਸ ਨੂੰ ਪੇਕੇ ਘਰ ਛੱਡ ਦਿਤਾ ਕਿਉਂਕਿ ਵਿਆਹ ਤੋਂ ਬਾਅਦ ਉਸ ਦੇ ਕੋਈ ਬੱਚਾ ਨਹੀਂ ਸੀ। ਉਹ ਕਾਫੀ ਸਮੇਂ ਤੋਂ ਅਪਣੇ ਪੇਕੇ ਘਰ ਅਪਣੇ ਪਿਤਾ ਨਾਲ ਰਹਿ ਰਹੀ ਸੀ। ਅਮਰੀਕ ਸਿੰਘ ਦੀ ਪਤਨੀ ਵੀ ਮਾਨਸਿਕ ਤੌਰ 'ਤੇ ਬਿਮਾਰ ਹੈ, ਜਦਕਿ ਅਮਰੀਕ ਸਿੰਘ ਦਾ ਲੜਕਾ ਅਤੇ ਦੂਜੀ ਬੇਟੀ ਵਿਦੇਸ਼ 'ਚ ਰਹਿੰਦੇ ਹਨ। ਅਮਰੀਕ ਸਿੰਘ ਵੀ ਵਿਦੇਸ਼ ਤੋਂ ਪਰਤਿਆ ਸੀ।

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement