Chandigarh News : ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

By : BALJINDERK

Published : Sep 27, 2024, 9:49 pm IST
Updated : Sep 27, 2024, 9:49 pm IST
SHARE ARTICLE
 ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News : ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ

Chandigarh News :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। 

ਵਿਦਿਆਰਥੀਆਂ ਨਾਲ ਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ। 

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ 'ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

(For more news apart from  Chief Minister interacted with the struggling students of Rajiv Gandhi Law University News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement