Punjab News: ਅੱਜ ਤੋਂ ਮੁਫ਼ਤ ਹੋ ਰਿਹੈ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ
Published : Sep 27, 2024, 9:04 am IST
Updated : Sep 27, 2024, 9:04 am IST
SHARE ARTICLE
Punjab's most expensive toll plaza is becoming free from today
Punjab's most expensive toll plaza is becoming free from today

Punjab News: ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਐਸੋਸੀਏਸ਼ਨ ਦਾ ਐਲਾਨ

 

Punjab News:  ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਰਕਰਜ਼ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਖ਼ਬਰ -  Lebanon News: ਲੇਬਨਾਨ 'ਤੇ ਇਜ਼ਰਾਈਲ ਦਾ ਘਾਤਕ ਹਮਲਾ, ਹਵਾਈ ਹਮਲੇ 'ਚ ਹਿਜ਼ਬੁੱਲਾ ਕਮਾਂਡਰ ਦੀ ਮੌਤ

ਪਰ ਹੁਣ ਤੱਕ ਕੰਪਨੀ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਕਿ 27 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ।

ਪੜ੍ਹੋ ਇਹ ਖ਼ਬਰ -   Panthak News: ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿਤੀ ਜਾਵੇ ਸਖ਼ਤ ਸਜ਼ਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੋਈ ਵੀ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦੇ ਪ੍ਰਾਵੀਡੈਂਟ ਫੰਡ ਦੀ ਕਟੌਤੀ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਟੋਲ ਵਰਕਰਾਂ ਨੂੰ ਕੰਪਨੀ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਰੋਸ ਵਜੋਂ ਟੋਲ ਮੁਲਾਜ਼ਮਾਂ ਵੱਲੋਂ 27 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ’ਤੇ ਮੁਫ਼ਤ ਕਰ ਦਿੱਤਾ ਜਾਵੇਗਾ।

(For more Punjabi news apart from Punjab's most expensive toll plaza is becoming free from today, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement