ਮੋਦੀ ਨਾਲ ਮਿਲੀਭੁਗਤ ਕਰ ਕੇ ਬਿਲ ਪਾਸ ਕਰਾਉਣ ਵਾਲੇ ਅਕਾਲੀ-ਕਾਂਗਰਸੀ ਹੁਣ ਕਰ ਰਹੇ ਨੇ ਪਾਖੰਡ : ਮੀਤ ਹ
Published : Oct 27, 2020, 1:21 am IST
Updated : Oct 27, 2020, 1:21 am IST
SHARE ARTICLE
image
image

ਮੋਦੀ ਨਾਲ ਮਿਲੀਭੁਗਤ ਕਰ ਕੇ ਬਿਲ ਪਾਸ ਕਰਾਉਣ ਵਾਲੇ ਅਕਾਲੀ-ਕਾਂਗਰਸੀ ਹੁਣ ਕਰ ਰਹੇ ਨੇ ਪਾਖੰਡ : ਮੀਤ ਹੇਅਰ

'ਆਪ' ਦੇ ਨਵ-ਨਿਯੁਕਤ ਯੂਥ ਪ੍ਰਧਾਨ ਵਲੋਂ ਸਾਥੀਆਂ ਸਮੇਤ ਖਟਕੜ ਕਲਾਂ ਵਿਖੇ ਕੀਤਾ ਸ਼ਹੀਦਾਂ ਨੂੰ ਪ੍ਰਣਾਮ

ਬੰਗਾ/ਨਵਾਂ ਸ਼ਹਿਰ, 26 ਅਕਤੂਬਰ (ਅਮਰੀਕ ਸਿੰਘ ਢੀਂਡਸਾ, ਮਨਜਿੰਦਰ ਸਿੰਘ) : ਆਮ ਆਦਮੀ ਪਾਰਟੀ ਵਲੋਂ ਨਵ-ਨਿਯੁਕਤ ਕੀਤੇ ਯੂਥ ਪੰਜਾਬ ਪ੍ਰਧਾਨ, ਹਲਕਾ ਬਰਨਾਲਾ ਵਿਧਾਇਕ ਸ਼੍ਰੀ ਮੀਤ ਹੇਅਰ ਅਤੇ ਉਪ ਪ੍ਰਧਾਨ ਪ੍ਰਧਾਨ ਸ. ਹਰਮਿੰਦਰ ਸਿੰਘ ਸੰਧੂ, ਸ਼ੈਰੀ ਕਲਸੀ, ਅਤੇ ਜਗਦੀਪ ਸਿੰਘ ਸੰਧੂ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਲੰਟੀਅਰ ਸਾਥੀਆਂ ਨਾਲ ਅੱਜ ਸ਼ਹੀਦ ਭਗਤ ਸਿੰਘ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਲਈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਖਟਕੜਕਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਸ਼੍ਰੀ ਮੀਤ ਹੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਨਿਕੰਮੀ ਅਤੇ ਭ੍ਰਿਸ਼ਟ ਸਰਕਾਰ ਕਰ ਕੇ ਲੋਕਾਂ ਨੂੰ ਸੜਕਾਂ ਅਤੇ ਰੇਲ ਲਾਈਨਾਂ ਉਤੇ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਨਾਲ ਮਿਲੀ ਭੁਗਤ ਕਰ ਕੇ ਅਕਾਲੀ ਅਤੇ ਕਾਂਗਰਸੀਆਂ ਨੇ ਪਹਿਲਾਂ ਇਸ ਲੋਕ ਮਾਰੂ ਬਿਲ ਨੂੰ ਪਾਸ ਕਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਅਤੇ ਜਦੋਂ ਇਹ ਬਿਲ ਪਾਸ ਹੋ ਗਿਆ ਤਾਂ ਲੋਕਾਂ ਸਾਹਮਣੇ ਝੂਠਾ ਡਰਾਮਾ ਕਰ ਕੇ ਲੋਕ ਹਿਤੈਸ਼ੀ ਹੋਣ ਦਾ ਪਾਖੰਡ ਕਰ ਕੇ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ  ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਯੂਥ ਪ੍ਰਧਾਨ ਮੀਤ ਹੇਅਰ  ਨੇ ਪੰਜਾਬ ਦੇ ਨੌਜਵਾਨਾਂ ਨੂੰ ਅਹਿਮ ਬੇਨਤੀ ਕੀਤੀ ਹੈ ਕਿ ਜਿਹੜਾ ਵੀ ਨੌਜਵਾਨ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣਾ ਚਾਹੁੰਦਾ ਹੈ ਉਹ ਡੱਟ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਵੇਂ ਤਾਂ ਜੋ ਪੰਜਾਬ ਨੂੰ ਦੁਬਾਰਾ ਸ. ਭਗਤ ਸਿੰਘ ਦੀ ਸੋਚ ਵਾਲਾ ਸੋਹਣਾ ਅਤੇ ਰੰਗਲਾ ਪੰਜਾਬ ਬਣਾ ਸਕੀਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ।
ਫੋਟੋ ਕੈਪਸ਼ਨ:-26 ਐਨ ਐਸ 07

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement