ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਵਲੋਂ ਸੱਦੀ ਮੀਟਿੰਗ ਵਿਚ ਵੀ ਚੁਕੇ ਪੰਜਾਬ ਦੇ ਲਟਕਦੇ ਮੁੱਦੇ
Published : Oct 27, 2021, 1:39 am IST
Updated : Oct 27, 2021, 1:39 am IST
SHARE ARTICLE
image
image

ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਵਲੋਂ ਸੱਦੀ ਮੀਟਿੰਗ ਵਿਚ ਵੀ ਚੁਕੇ ਪੰਜਾਬ ਦੇ ਲਟਕਦੇ ਮੁੱਦੇ

ਚੰਡੀਗੜ੍ਹ, 26 ਅਕਤੂਬਰ (ਭੁੱਲਰ): ਆਲ ਇੰਡੀਆ ਕਾਂਗਰਸ ਕਮੇਟੀ ਦੀ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਸੱਦੀ ਮੀਟਿੰਗ ਵਿਚ ਹਿੱਸਾ ਲੈਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਲਟਕਦੇ ਮੁੱਦੇ ਹੀ ਮੁੱਖ ਤੌਰ ’ਤੇ ਚੁਕੇ। ਇਹ ਮੀਟਿੰਗ ਉਨ੍ਹਾਂ ਰਾਜਾਂ ਨਾਲ ਸਬੰਧਤ ਸੀ ਜਿਨ੍ਹਾਂ ਵਿਚ ਆਉਣ ਵਾਲੇ ਸਮੇਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਅਪਣੇ 13 ਨੁਕਾਤੀ ਏਜੰਡੇ ਵਿਚੋਂ ਹੀ ਮੁੱਦਿਆਂ ’ਤੇ ਬੋਲਦਿਆਂ ਮੁੱਖ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਇਸ ਸਬੰਧ ਵਿਚ ਛੇਤੀ ਇਨਸਾਫ਼ ਜ਼ਰੂਰ ਦਿਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿਚ ਸੱਤਾ ਵਿਰੋਧੀ ਲਹਿਰ ਹੈ, ਭਾਵੇਂ ਕਿ ਹੁਣ ਕੁੱਝ ਘਟੀ ਹੈ ਪਰ ਇਸ ਸਬੰਧ ਵਿਚ ਪੰਜਾਬ ’ਚ ਕਾਂਗਰਸ ਨੂੰ ਇਕਜੁਟ ਹੋ ਕੇ ਚਲਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਕਾਂਗਰਸੀ ਇਕਜੁਟ ਹੋ ਕੇ ਚਲਦੇ ਹਨ ਤੇ ਲਟਕਦੇ ਮੁੱਖ ਵਾਅਦੇ ਪੂਰੇ ਹੁੰਦੇ ਹਨ ਤਾਂ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਬਣ ਸਕਦੀ ਹੈ। ਇਸੇ ਦੌਰਾਨ ਅੱਜ ਸਿੱਧੂ ਨੇ ਪਾਰਟੀ ਕੇ.ਸੀ. ਵੇਣੂ ਗੋਪਾਲ ਤੇ ਹਰੀਸ਼ ਚੌਧਰੀ ਨਾਲ ਵੀ ਮੀਟਿੰਗ ਕਰ ਕੇ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਚਰਚਾ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement