ਅੰਮ੍ਰਿਤਸਰ ਕੇਂਦਰੀ ਜੇਲ੍ਹ ’ਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਮੈਡੀਕਲ ਅਫ਼ਸਰ ਰੰਗੇ ਹੱਥੀਂ ਕਾਬੂ
Published : Oct 27, 2022, 9:11 pm IST
Updated : Oct 27, 2022, 9:11 pm IST
SHARE ARTICLE
Amritsar Central Jail
Amritsar Central Jail

ਇਸ ਦੀ ਜਾਣਕਾਰੀ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ 'ਤੇ ਵੀ ਸਾਂਝੀ ਕੀਤੀ ਹੈ

ਅੰਮ੍ਰਿਤਸਰ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਮੈਡੀਕਲ ਅਫ਼ਸਰ ਨੂੰ ਹੈਰੋਇਨ ਸਪਲਾਈ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਜੇਲ੍ਹ ਦਾ ਮੈਡੀਕਲ ਅਫ਼ਸਰ ਜੇਲ੍ਹ 'ਚ ਬੰਦ ਕੈਦੀਆਂ ਨੂੰ ਹੈਰੋਇਨ ਦੀਆਂ ਪੁੜੀਆਂ ਦੀ ਸਪਲਾਈ ਕਰਦਾ ਸੀ, ਜਿਸ ਦੇ ਕਬਜ਼ੇ 'ਚੋਂ ਪੁਲਿਸ ਨੇ ਦੋ ਪੈਕਟ ਵੀ ਬਰਾਮਦ ਕੀਤੇ ਹਨ। 

ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੈਡੀਕਲ ਅਫ਼ਸਰ ਦੀ ਪਛਾਣ ਡਾਕਟਰ ਦਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਦੋ ਕੈਦੀਆਂ ਨੂੰ ਨਸ਼ਾ ਦਿੰਦੇ ਹੋਏ ਐੱਸ.ਟੀ.ਐੱਫ. ਦੀ ਟੀਮ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਵਧੀਕ ਜੇਲ੍ਹ ਸੁਪਰਡੈਂਟ ਨੇ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 194 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  

ਇਸ ਦੀ ਜਾਣਕਾਰੀ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ 'ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ‘‘ਇੱਕ ਸਪੈਸ਼ਲ ਅੰਡਰ ਕਵਰ ਆਪ੍ਰੇਸ਼ਨ ਵਿਚ ਅਸੀਂ ਅੰਮ੍ਰਿਤਸਰ ਜੇਲ੍ਹ ਵਿੱਚ ਤਾਇਨਾਤ ਜੇਲ੍ਹ ਮੈਡੀਕਲ ਅਫ਼ਸਰ ਡਾ. ਦਵਿੰਦਰ ਸਿੰਘ ਨੂੰ ਦੋ ਕੈਦੀਆਂ ਨੂੰ ਨਸ਼ੀਲੇ ਪਾਊਡਰ ਦੇ ਦੋ ਪੈਕੇਟ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਐੱਫ.ਆਈ.ਆਰ. ਦਰਜ ਕਰਕੇ ਮੁਲਜ਼ਮਾਂ ਨੂੰ ਐੱਸ.ਟੀ.ਐੱਫ. ਦੇ ਹਵਾਲੇ ਕਰ ਦਿੱਤਾ ਗਿਆ ਹੈ।’’  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement