ਬਟਾਲਾ: ਡਿਊਟੀ ’ਤੇ ਤਾਇਨਾਤ BSF ਦੇ ਇੰਸਪੈਕਟਰ ਨੇ ਲਿਆ ਫਾਹਾ
Published : Oct 27, 2022, 12:18 pm IST
Updated : Oct 27, 2022, 12:18 pm IST
SHARE ARTICLE
 Batala: BSF inspector posted on duty hanged himself
Batala: BSF inspector posted on duty hanged himself

ਬੀ.ਐੱਸ.ਐੱਫ. ਦੇ ਅਧਿਕਾਰੀ ਇਸ ਘਟਨਾ ਨੂੰ ਲੈ ਕੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ।

 

ਬਟਾਲਾ- ਬਟਾਲਾ ਦੇ ਨਜ਼ਦੀਕੀ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਤੋਂ ਇੱਕ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੀ. ਐੱਸ. ਐੱਫ. ਚੈੱਕ ਪੋਸਟ ਵਿਖੇ ਤਾਇਨਾਤ ਇਕ ਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤੀ ਹੈ।

ਇਸ ਮਾਮਲੇ ਦੇ ਸਬੰਧ ’ਚ ਸਿਵਿਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਬੀ.ਐੱਸ.ਐੱਫ. ਦੀ ਸ਼ਿਕਾਰ ਮਾਛੀਆ ਚੈੱਕ ਪੋਸਟ ਵਿਖੇ ਬੀ.ਐੱਸ.ਐੱਫ. ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਤਿਆ ਨਰਾਇਣ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। 40 ਸਾਲਾ ਮ੍ਰਿਤਕ ਯੂ.ਪੀ. ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਾ। ਦੂਜੇ ਪਾਸੇ ਬੀ.ਐੱਸ.ਐੱਫ. ਦੇ ਅਧਿਕਾਰੀ ਇਸ ਘਟਨਾ ਨੂੰ ਲੈ ਕੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement