ਹਾਕੀ ਓਲੰਪੀਅਨ ਗੁਰਜੀਤ ਕੌਰ ਦੀ ਚਾਚੀ ਦਾ ਦਿਹਾਂਤ, ਪਰਿਵਾਰ ਨੇ ਕਿਹਾ-5 ਦਿਨਾਂ ਦੇ ਇਲਾਜ ਦੌਰਾਨ PGI ’ਚ ਨਹੀਂ ਮਿਲਿਆ ਬੈੱਡ
Published : Oct 27, 2022, 1:19 pm IST
Updated : Oct 27, 2022, 1:20 pm IST
SHARE ARTICLE
Hockey Olympian Gurjit Kaur's aunt passes away
Hockey Olympian Gurjit Kaur's aunt passes away

ਪਰਿਵਾਰ ਦਾ ਕਹਿਣਾ ਹੈ ਕਿ ਬਲਜੀਤ ਕੌਰ ਨੂੰ 5 ਦਿਨਾਂ ਤੋਂ ਹਸਪਤਾਲ 'ਚ ਬੈੱਡ ਵੀ ਨਸੀਬ ਨਹੀਂ ਹੋਇਆ।


ਚੰਡੀਗੜ੍ਹ: ਓਲੰਪਿਕ ਖੇਡਾਂ ਵਿਚ ਹਾਕੀ ਵਿਚ ਭਾਰਤ ਲਈ ਸਭ ਤੋਂ ਵੱਧ ਗੋਲ ਕਰਨ ਵਾਲੀ ਅੰਮ੍ਰਿਤਸਰ ਦੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਬਲਜੀਤ ਕੌਰ ਦਾ ਪੀਜੀਆਈ ਵਿਚ ਦਿਹਾਂਤ ਹੋ ਗਿਆ। ਪਰਿਵਾਰ ਨੇ ਚੰਡੀਗੜ੍ਹ ਪੀਜੀਆਈ ਵਿਚ ਬਲਜੀਤ ਕੌਰ ਦਾ ਸਹੀ ਇਲਾਜ ਨਾ ਹੋਣ ਦਾ ਦੋਸ਼ ਲਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬਲਜੀਤ ਕੌਰ ਨੂੰ 5 ਦਿਨਾਂ ਤੋਂ ਹਸਪਤਾਲ 'ਚ ਬੈੱਡ ਵੀ ਨਸੀਬ ਨਹੀਂ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਕੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਬਲਜੀਤ ਕੌਰ ਨੂੰ ਕਿਡਨੀ ਦੇ ਇਲਾਜ ਲਈ ਏਮਜ਼ ਬਠਿੰਡਾ ਤੋਂ ਪੀਜੀਆਈ ਰੈਫਰ ਕੀਤਾ ਗਿਆ ਸੀ। ਬਲਜੀਤ ਕੌਰ ਨੂੰ ਪੀਜੀਆਈ ਵਿਚ ਬੈੱਡ ਵੀ ਨਹੀਂ ਮਿਲਿਆ। ਉਹ ਆਪਣੇ ਆਖਰੀ ਸਾਹ ਤੱਕ ਬਾਹਰ ਸਟਰੈਚਰ 'ਤੇ ਪਈ ਰਹੀ।

ਗੁਰਜੀਤ ਕੌਰ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪਤਨੀ ਬਲਜੀਤ ਕੌਰ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ’ਤੇ ਉਸ ਨੂੰ 22 ਅਕਤੂਬਰ ਦੀ ਰਾਤ ਨੂੰ ਪੀਜੀਆਈ ਲਿਆਂਦਾ ਗਿਆ। ਜਿੱਥੇ ਹਰ ਉਹਨਾਂ ਦਾ ਸਾਰਾ ਇਲਾਜ ਸਟਰੈਚਰ 'ਤੇ ਹੀ ਕੀਤਾ ਗਿਆ। ਪਰਿਵਾਰ ਨੇ ਦੱਸਿਆ ਕਿ ਗੁਰਜੀਤ ਕੌਰ ਇਸ ਸਮੇਂ ਬੰਗਲੁਰੂ ਵਿਚ ਟਰਾਇਲ ’ਤੇ ਗਈ ਹੈ। ਇਸ ਦੇ ਬਾਵਜੂਦ ਉਸ ਨੇ ਆਪਣੀ ਚਾਚੀ ਨੂੰ ਹਸਪਤਾਲ ਵਿਚ ਬੈੱਡ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਪਰ ਉਹਨਾਂ ਨੂੰ ਬੈੱਡ ਨਹੀਂ ਮਿਲ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement