Heroin recovered from District Tarn Taran: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਸਤਗੜ੍ਹ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

By : GAGANDEEP

Published : Oct 27, 2023, 2:37 pm IST
Updated : Oct 27, 2023, 2:41 pm IST
SHARE ARTICLE
photo
photo

Heroin recovered from District Tarn Taran: ਬਰਾਮਦ ਹੈਰੋਇਨ ਦੀ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ

 

Heroin recovered from District Tarn Taran:  ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਇਲਾਕੇ ਤਰਨਤਾਰਨ ਦੇ ਪਿੰਡ ਮੱਸਤਗੜ ਨਜ਼ਦੀਕ ਤੋਂ ਫਿਰ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੇ ਹਨ। ਬਰਾਮਦ ਹੈਰੋਇਨ ਦੀ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Delhi police Video viral: ਚੈਕਿੰਗ ਕਰ ਰਹੇ ਦਿੱਲੀ ਪੁਲਿਸ ਦੇ ਕਾਂਸਟੇਬਲ ਨੂੰ ਕਾਰ ਨੇ ਜ਼ਬਰਦਸਤ ਮਾਰੀ ਟੱਕਰ, ਘਟਨਾ ਦੀ ਵੀਡੀਓ ਵਾਇਰਲ 

ਡੀ. ਐਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦਸਿਆ ਕਿ ਬੀਤੀ ਰਾਤ ਕਰੀਬ ਤਿੰਨ ਵਜੇ ਸੀਮਾ ਚੌਕੀ ਹਰਭਜਨ ਨੇੜੇ ਬੀ. ਐਸ. ਐਫ਼. ਦੀ 101ਬਟਾਲੀਅਨ ਦੇ ਜਵਾਨਾਂ ਨੇ ਪਕਿਸਤਾਨ ਤਰਫੋਂ ਇਕ ਡਰੋਨ ਦੀ ਹਰਕਤ ਵੇਖੀ ਗਈ। ਜਿਸ ਵੱਲ ਕਰੀਬ 8 ਰਾਊਂਡ ਫ਼ਾਇਰ ਕੀਤੇ, ਉਪਰੰਤ ਐਸ. ਐਚ. ਓ. ਖ਼ੇਮਕਰਨ ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ’ਚ ਪੁਲਿਸ ਤੇ ਬੀ. ਐਸ. ਐਫ਼. ਜਵਾਨਾਂ ਵਲੋਂ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਸਵੇਰੇ ਤੋਂ ਕੀਤਾ ਜਾ ਰਿਹਾ ਸੀ ਕਿ ਪਿੰਡ ਮੱਸਤਗੜ ਨਜ਼ਦੀਕ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਪੁਲਿਸ ਵਲੋਂ ਕੇਸ ਦਰਜ ਕਰ ਕੇ ਹੈਰੋਇਨ ਮੰਗਵਾਉਣ ਵਾਲੇ ਤਸਕਰਾਂ ਦੀ ਭਾਲ ਸ਼ੁਰੂ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ: Punjabi youth died in America: 9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement