ਪਰਾਲੀ ਨੂੰ ਅੱਗ ਲਗਾਉੁਣ ਵਾਲੇ ਸਰਕਾਰੀ ਮੁਲਾਜ਼ਮਾਂ, ਨੰਬਰਦਾਰਾਂ ਤੇ ਸਰਪੰਚਾਂ ਖਿਲਾਫ਼ ਵੀ ਕੀਤੀ ਜਾਵੇਗੀ ਬਣਦੀ ਕਾਰਵਾਈ :ਡੀਸੀ
Published : Oct 27, 2024, 4:31 pm IST
Updated : Oct 27, 2024, 4:31 pm IST
SHARE ARTICLE
ਪਰਾਲੀ ਨੂੰ ਅੱਗ ਲਗਾਉੁਣ ਵਾਲੇ ਸਰਕਾਰੀ ਮੁਲਾਜ਼ਮਾਂ, ਨੰਬਰਦਾਰਾਂ ਤੇ ਸਰਪੰਚਾਂ  ਖਿਲਾਫ਼ ਵੀ ਕੀਤੀ ਜਾਵੇਗੀ ਬਣਦੀ ਕਾਰਵਾਈ :ਡੀਸੀ
ਪਰਾਲੀ ਨੂੰ ਅੱਗ ਲਗਾਉੁਣ ਵਾਲੇ ਸਰਕਾਰੀ ਮੁਲਾਜ਼ਮਾਂ, ਨੰਬਰਦਾਰਾਂ ਤੇ ਸਰਪੰਚਾਂ ਖਿਲਾਫ਼ ਵੀ ਕੀਤੀ ਜਾਵੇਗੀ ਬਣਦੀ ਕਾਰਵਾਈ :ਡੀਸੀ

ਨਵ-ਨਿਯੁਕਤ ਡਿਪਟੀ ਕਮਿਸ਼ਨਰ ਰਾਹੁਲ ਨੇ ਪਰਾਲੀ ਪ੍ਬੰਧਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਤਰਨ ਤਾਰਨ: ਨਵ-ਨਿਯੁਕਤ ਡਿਪਟੀ ਕਮਿਸ਼ਨਰ ਰਾਹੁਲ ਆਈ. ਏ. ਐਸ. ਨੇ ਪਰਾਲੀ ਪ੍ਬੰਧਨ ਸਬੰਧੀ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ  ਉਪ ਕਪਤਾਨ ਪੁਲਿਸ ਸ਼੍ਰੀ ਅਜੇ ਰਾਜ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਤਰਨਤਾਰਨ ਸ਼੍ਰੀ ਅਰਵਿੰਦਰ ਪਾਲ ਸਿੰਘ, ਸਬ ਡਵੀਜ਼ਨਲ ਮਜਿਸਟਰੇਟ ਪੱਟੀ  ਜੈ ਇੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ  ਹਰਪਾਲ ਸਿੰਘ ਪਨੂੰ, ਗੁਲਸ਼ਨ ਕੁਮਾਰ ਐਕਸੀਅਨ ਪੰਜਾਬ ਪ੍ਰਦੂਸ਼ਣ  ਬੋਰਡ  ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨਤਾਰਨ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ । ਉਹਨਾਂ ਕਿਹਾ ਕਿ ਜਿਲਾ ਤਰਨਤਾਰਨ ਵਿੱਚ  ਝੋਨੇ ਦੀ ਵਾਢੀ ਜੋਰਾਂ 'ਤੇ ਹੈ ਅਤੇ ਵਾਢੀ ਉਪਰੰਤ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਵੱਧ ਲਗਾਉਣ ਦਾ ਖਦਸ਼ਾ ਹੈ, ਜਿਸ ਨਾਲ ਅੱਗ ਲਗਾਉਣ ਦੇ ਕੇਸ ਵੱਧ ਸਕਦੇ ਹਨ। ਇਸ ਲਈ  ਸਮੂਹ ਸਟਾਫ ਬਿਨਾ ਕਿਸੇ ਛੁੱਟੀ ਤੋਂ ਫੀਲਡ ਵਿੱਚ ਹਾਜ਼ਰ ਰਹੇਗਾ ਅਤੇ ਕਿਸਾਨਾਂ ਨੂੰ ਪਰਾਲੀ ਨਾਲ ਸਾੜਨ ਸਬੰਧੀ ਜਾਗਰੂਕ ਕਰੇਗਾ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਰੂਲਾ  ਅਨੁਸਾਰ ਕਰੜੀ ਕਾਰਵਾਈ ਜਿਵੇਂ ਕਿ ਐਫ. ਆਈ. ਆਰ, ਜੁਰਮਾਨੇ ਅਤੇ ਲਾਲ ਇੰਦਰਾਜ਼ ਕਰਨੇ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ ਰਿਪੋਰਟ ਕਰਨਗੇ। ਉਹਨਾ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ, ਨੰਬਰਦਾਰ, ਸਰਪੰਚ ਪਰਾਲੀ ਨੂੰ ਅੱਗ ਲਗਾਵੇਗਾ, ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਹਨਾ ਕਿਹਾ ਕਿ ਹਰੇਕ ਪਿੰਡ ਵਿੱਚ ਪੁਲਿਸ ਮੁਲਾਜ਼ਮ ਲਗਾ ਦਿੱਤੇ ਗਏ ਹਨ ਅਤੇ ਪੁਲਿਸ ਵਿਭਾਗ ਪਰਾਲੀ ਨੂੰ ਅੱਗ ਲੱਗਣ ਦੀਆਂ  ਘਟਨਾਵਾਂ 'ਤੇ ਕਾਬੂ ਪਾਉਣ ਵਿੱਚ ਪੂਰਨ ਸਹਿਯੋਗ ਕਰੇਗਾ।
ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਪਾਲ ਸਿੰਘ ਪਨੂੰ ਨੇ ਦੱਸਿਆ ਕਿ  ਪੀ. ਆਰ. ਐਸ. ਸੀ. ਵਲੋਂ ਆ ਰਹੀਆਂ ਲੋਕੇਸ਼ਨਾਂ ਤੇ ਸੀ. ਕਿਊ. ਏ. ਐਮ ਦੇ ਅਬਜ਼ਵਰਾਂ ਦੀ ਵਿਜ਼ਟ ਕਰਵਾਈ ਜਾ ਰਹੀ ਹੈ ਅਤੇ ਜ਼ਿਆਦਾਤਰ ਲੋਕੇਸ਼ਨਾਂ 'ਤੇ ਅੱਗ ਲੱਗੀ ਨਹੀਂ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਤਰਨਤਾਰਨ ਨੇ ਕਿਹਾ ਕਿ ਜਿਸ ਕਿਸਾਨ ਨੇ ਇੰਨ ਸੀਟੂ ਵਿਧੀ ਰਾਹੀ ਕਣਕ  ਬੀਜਣੀ ਹੈ ਉਹ ਸੁਪਰ ਐਸ. ਐਮ. ਐਸ ਸਿਸਟਮ ਲੱਗੀ ਕੰਬਾਈਨ ਹਾਰਵੈਸਟਰ ਨਾਲ ਹੀ ਫਸਲ ਦੀ ਕਟਾਈ ਕਰਵਾਏ ਤਾਂ ਜੋ ਸੁਪਰ ਐਸ. ਐਮ. ਐਸ. ਸਿਸਟਮ ਦੁਆਰਾ ਕੁਤਰਾ ਕੀਤੀ ਗਈ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement