Punjab BJP News: ਰਾਜਪਾਲ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫਦ, ਝੋਨੇ ਦੀ ਖਰੀਦ ਤੇ ਲਿਫਟਿੰਗ ਦੇ ਮੁੱਦੇ ਤੇ ਕੀਤੀ ਚਰਚਾ
Published : Oct 27, 2024, 10:57 am IST
Updated : Oct 27, 2024, 3:55 pm IST
SHARE ARTICLE
Governor receives Punjab BJP delegation
Governor receives Punjab BJP delegation

Punjab BJP News: ਭਾਜਪਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਆਪਣਾ ਫਰਜ਼ ਪੂਰਾ ਕਰ ਚੁੱਕੀ ਹੈ

Governor receives Punjab BJP delegation:   ਅੱਜ ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ। ਵਫਦ ਵਿੱਚ ਅਵਿਨਾਸ਼ ਰਾਏ ਖੰਨਾ ਤੋਂ ਇਲਾਵਾ ਪਰਨੀਤ ਕੌਰ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ ਤੇ ਹੋਰ ਆਗੂ ਸ਼ਾਮਲ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਆਪਣਾ ਫਰਜ਼ ਪੂਰਾ ਕਰ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੂੰ ਲੋੜੀਂਦੀ ਰਾਸ਼ੀ ਵੀ ਜਾਰੀ ਕਰ ਚੁੱਕੀ ਹੈ, ਪਰ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤ ਮੁਹਈਆ ਕਰਾਉਣ ਅਤੇ ਉਨ੍ਹਾਂ ਦੇ ਝੋਨੇ ਦੀ ਖ਼ਰੀਦ ਕਰਨ ਸਮੇਤ ਝੋਨੇ ਦੀ ਮੰਡੀਆਂ ਚੋਂ ਲਿਫਟਿੰਗ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਅਵਿਨਾਸ਼ ਰਾਏ ਖੰਨਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਲਿਫਟਿੰਗ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ ਤਾਂ ਜੋ ਕਿਸਾਨ ਵੀ ਆਪਣੇ ਪਰਿਵਾਰਾਂ ਨਾਲ ਦੀਵਾਲੀ ਮਨਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਇਸ ਕੰਮ ਵਿੱਚ ਦੇਰੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 44 ਹਜ਼ਾਰ ਕਰੋੜ ਰੁਪਏ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਭਾਜਪਾ ਆਗੂ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਪੈਸਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਮੰਡੀ ਦਾ ਦੌਰਾ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement