Lahil Khurd News: ਕਬੱਡੀ ਖਿਡਾਰੀ ਦੀ ਮਾਂ ਦਾ ਗਲਾ ਘੁੱਟ ਕੇ ਕੀਤਾ ਕਤਲ, ਨਸ਼ੇੜੀ ਪਿਤਾ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Published : Oct 27, 2024, 12:41 pm IST
Updated : Oct 27, 2024, 12:41 pm IST
SHARE ARTICLE
 Lahil Khurd kabbadi player mother killed
Lahil Khurd kabbadi player mother killed

Lahil Khurd News: ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਕਾਰਵਾਈ ਕੀਤੀ ਸ਼ੁਰੂ

 Lahil Khurd kabbadi player mother killed:  ਲਹਿਰਾਗਾਗਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲਹਿਲ ਖੁਰਦ ਵਿਖੇ ਕਬੱਡੀ ਖਿਡਾਰੀ ਦੇ ਪਿਤਾ ਨੇ ਉਸ ਦੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਪਰਮਜੀਤ ਕੌਰ ਵਜੋਂ ਹੈ। ਪਰਮਜੀਤ ਕੌਰ ਦਾ ਇਕਲੌਤਾ ਪੁੱਤਰ ਬਲਦੇਵ ਸਿੰਘ ਉਰਫ ਆਸ਼ੂ ਕਬੱਡੀ ਦਾ ਵਧੀਆ ਖਿਡਾਰੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਲਹਿਰਾ ਦੇ ਇੰਚਾਰਜ ਰਘਵੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੇ ਭਰਾ ਜਗਤਾਰ ਸਿੰਘ ਵਾਸੀ ਰਾਮਪੁਰਾ ਫੂਲ ਨੇ ਪੁਲਿਸ ਨੂੰ ਦਿੱਤੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 24 ਸਾਲ ਪਹਿਲਾਂ ਪਿੰਡ ਲਹਿਲ ਖੁਰਦ ਦੇ ਪ੍ਰਗਟ ਸਿੰਘ ਪੁੱਤਰ ਘੋਟਾ ਸਿੰਘ ਨਾਲ ਹੋਇਆ ਸੀ। ਪ੍ਰਗਟ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਸੀ। 

ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਨੂੰ ਫੋਨ ਆਇਆ ਕਿ ਉਸ ਦਾ ਪਤੀ ਉਸ ਨਾਲ ਬਹੁਤ ਕੁੱਟਮਾਰ ਕਰਦਾ ਹੈ, ਉਸ ਨੂੰ ਲੈ ਜਾਓ। ਜਦੋਂ ਉਹ ਭੈਣ ਪਰਮਜੀਤ ਕੌਰ ਨੂੰ ਲੈਣ ਲਈ ਲਹਿਲ ਖੁਰਦ ਪਹੁੰਚੇ ਤਾਂ ਦੇਖਿਆ ਕਿ ਪ੍ਰਗਟ ਸਿੰਘ ਡੰਗਰਾਂ ਵਾਲੇ ਵਰਾਂਡੇ ਵਿੱਚ ਉਸ ਦੀ ਭੈਣ ਪਰਮਜੀਤ ਕੌਰ ਦੇ ਗੱਲ ਵਿੱਚ ਪਰਨਾ ਪਾ ਕੇ ਉਸ ਦਾ ਗਲਾ ਘੁੱਟ ਰਿਹਾ ਸੀ। ਜਦੋਂ ਉਹ ਭੱਜ ਕੇ ਨੇੜੇ ਪਹੁੰਚੇ ਤਾਂ ਦੇਖਿਆ ਕਿ ਪਰਮਜੀਤ ਕੌਰ ਦੀ ਮੌਤ ਹੋ ਚੁੱਕੀ ਸੀ ਤੇ ਪਰਗਟ ਸਿੰਘ ਪਰਨਾ ਲੈ ਕੇ ਭੱਜ ਗਿਆ। ਪੁਲਿਸ ਨੇ ਕੇਸ ਦਰਜ ਕਰ ਕੇ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement