ਸੁਖਪਾਲ ਖਹਿਰਾ ਨੇ ਘੇਰੀ ਹਰਸਿਮਰਤ ਕੌਰ ਬਾਦਲ 
Published : Nov 27, 2018, 5:34 pm IST
Updated : Nov 27, 2018, 5:34 pm IST
SHARE ARTICLE
Sukhpal Khaira
Sukhpal Khaira

ਗੁਰਬਾਣੀ ਦੀ ਪੰਕਤੀ ਦਾ ਗਲਤ ਉਚਾਰਨ ਕਰਨ ਕਰਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਸੂਤੀ ਫਸ ਗਈ ਹੈ। ਇਸ ਮਾਮਲੇ ਨੂੰ ਲੈ ਕੇ ਜਿਥੇ ਪੰਥਕ...

ਚੰਡੀਗੜ੍ਹ (ਭਾਸ਼ਾ) : ਗੁਰਬਾਣੀ ਦੀ ਪੰਕਤੀ ਦਾ ਗਲਤ ਉਚਾਰਨ ਕਰਨ ਕਰਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਸੂਤੀ ਫਸ ਗਈ ਹੈ। ਇਸ ਮਾਮਲੇ ਨੂੰ ਲੈ ਕੇ ਜਿਥੇ ਪੰਥਕ ਆਗੂਆਂ ਵੱਲੋਂ ਹਰਸਿਮਰਤ ਬਾਦਲ ਦੀ ਨਿੰਦਾ ਕੀਤੀ ਜਾ ਰਹੀ ਹੈ ਉਥੇ ਹੀ ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਸੁਖਪਾਲ ਖਹਿਰਾ ਨੇ ਹਰਸਿਮਰਤ ਬਾਦਲ ਖਿਲਾਫ ਵੱਡੀ ਕਾਰਵਾਈ ਦੀ ਮੰਗ ਕੀਤੀ ਹੈ। ਭੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਹਰਸਿਮਰਤ ਖਿਲਾਫ ਵੱਡੀ ਕਾਰਵਾਈ ਦੀ ਮੰਗ ਕਰਦੇ ਹੋਏ ਅਕਾਲ ਤਖ਼ਤ ਵੱਲੋਂ ਤਲਬ ਕੀਤੇ ਜਾਣ ਦੀ ਗੱਲ ਕਹੀ ਹੈ। ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਰਸਿਮਰਤ ਵਲੋਂ ਗੁਰਬਾਣੀ ਦੀ ਪੰਕਤੀ ਦਾ ਗ਼ਲਤ ਉਚਾਰਨ ਕੀਤਾ ਗਿਆ ਹੈ।

Harsimrat Kaur BadalHarsimrat Kaur Badal

ਇਸ 'ਤੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹਰਸਿਮਰਤ ਬਾਦਲ ਨੂੰ ਤਲਬ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ  ਹਰਸਿਮਰਤ ਬਾਦਲ ਨੇ ਭਾਸ਼ਨ ਦੌਰਾਨ ਗੁਰਬਾਣੀ ਦੀ ਪੰਗਤੀ 'ਸੁਣੀ ਅਰਦਾਸਿ ਸੁਆਮੀ ਮੇਰੇ, ਸਰਬ ਕਲਾ ਬਣ ਆਈ' ਦੀ ਥਾਂ 'ਸਗਲ ਘਟਾ ਬਣ ਆਈ' ਪੜ੍ਹ ਦਿੱਤੀ, ਜਿਸ ਤੋਂ ਬਾਅਦ ਸਿਆਸੀ ਅਤੇ ਪੰਥਕ ਗਲਿਆਰਿਆਂ ਵਿਚ ਹਰਸਿਮਰਤ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਅਤੇ ਕੇਂਦਰੀ ਮੰਤਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਹਰਸਿਮਰਤ ਬਾਦਲ ਤੋਂ ਹੋਈ ਇਸ ਗ਼ਲਤੀ 'ਤੇ ਕੀ ਕਾਰਵਾਈ ਕੀਤੀ ਜਾਵੇਗੀ ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement