'ਆਪ' ਦਾ ਕੇਂਦਰ ਨੂੰ ਝਟਕਾ, ਦਿੱਲੀ ਦੇ ਸਟੇਡੀਅਮਾਂ ਨੂੰ ਜੇਲ ’ਚ ਤਬਦੀਲ ਕਰਨ ਤੋਂ ਕੀਤਾ ਇਨਕਾਰ
Published : Nov 27, 2020, 9:38 pm IST
Updated : Nov 27, 2020, 9:38 pm IST
SHARE ARTICLE
Harpal Singh Cheema
Harpal Singh Cheema

‘ਆਪ’ ਸਰਕਾਰ ਵਲੋਂ ਮੋਦੀ ਨੂੰ ਦਿਤਾ ਝਟਕਾ ਸਵਾਗਤਯੋਗ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ ਨੂੰ ਜੇਲਾਂ ਵਿਚ ਤਬਦੀਲ ਕਰਨ ਤੋਂ ਸਾਫ਼ ਇਨਕਾਰ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿਤਾ ਹੈ ਤੇ ਇਹ ਫ਼ੈਸਲਾ ਸਵਾਗਤਯੋਗ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ। 

Harpal Singh CheemaHarpal Singh Cheema

ਉਨ੍ਹਾਂ ਕਿਹਾ ਕਿ ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਨੇ ਕੇਂਦਰ ਸਰਕਾਰ ਦੀ ਮਾਰਫ਼ਤ ਦਿੱਲੀ ਪੁਲਿਸ ਵਲੋਂ ਕੀਤੀ ਗਈ ਮੰਗ ਨੂੰ ਲਿਖਤੀ ਰੂਪ ਵਿਚ ਠੁਕਰਾਉਂਦੇ ਹੋਏ ਕਿਹਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਨੂੰ ਗਿ੍ਰਫ਼ਤਾਰ ਕਰ ਕੇ ਜੇਲਾਂ ਵਿਚ ਡੱਕਣ ਦੇ ਵਿਰੁਧ ਹੈ, ਇਸ ਲਈ ਦਿੱਲੀ ਸਟੇਡੀਅਮਾਂ ਨੂੰ ਜੇਲਾਂ ਵਿਚ ਤਬਦੀਲ ਕਰਨ ਦੀ ਇਜ਼ਾਜਤ ਨਹੀਂ ਦਿਤੀ ਜਾਵੇਗੀ।

Delhi MarchDelhi March

ਚੀਮਾ ਮੁਤਾਬਕ ਜੈਨ ਨੇ ਕੇਂਦਰ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਜੇਲਾਂ ਵਿਚ ਡੱਕਣਾ ਇਸਦਾ ਹੱਲ ਨਹੀਂ ਹੈ ਤੇ ਕਿਸਾਨਾਂ ਦਾ ਅੰਦੋਲਨ ਬਿਲਕੁਲ ਸ਼ਾਂਤਮਈ (ਅਹਿੰਸਕ) ਹੈ। ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰਨਾ ਹਰ ਭਾਰਤੀ ਦਾ ਸੰਵਿਧਾਨਿਕ ਹੱਕ ਹੈ। ਇਸ ਲਈ ਉਨ੍ਹਾਂ ਨੂੰ ਜੇਲਾਂ ਵਿਚ ਬੰਦ ਨਹੀਂ ਕੀਤਾ ਜਾ ਸਕਦਾ। ਇਸ ਲਈ ਸਟੇਡੀਅਮਾਂ ਨੂੰ ਜੇਲ ਬਣਾਉਣ ਦੀ ਦਿੱਲੀ ਪੁਲਿਸ ਦੀ ਇਸ ਅਰਜ਼ੀ ਨੂੰ ਦਿੱਲੀ ਸਰਕਾਰ ਨੇ ਨਾ ਮਨਜ਼ੂਰ ਕਰ ਦਿਤਾ।

 Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਦਿੱਲੀ ਸਰਕਾਰ ਵਲੋਂ ਲਏ ਗਏ ਫ਼ੈਸਲੇ ਬਾਰੇ ਸੋਸ਼ਲ ਮੀਡੀਆ ਰਾਹੀਂ ਕੇਜਰੀਵਾਲ ਸਰਕਾਰ ਦਾ ਧਨਵਾਦ ਕੀਤਾ ਹੈ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਡੱਟਕੇ ਖੜੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement