ਕਿਸਾਨ ਅੰਦੋਲਨ ਨੂੰ ਦਿੱਲੀ ਪੁਲਿਸ ਨੇ ਬੁਰਾੜੀ ਗਰਾਊਂਡ 'ਚ ਆਉਣ ਦੀ ਦਿੱਤੀ ਇਜਾਜ਼ਤ
Published : Nov 27, 2020, 3:54 pm IST
Updated : Nov 27, 2020, 3:55 pm IST
SHARE ARTICLE
delhi
delhi

ਕਿਸਾਨ ਹੁਣ ਇੱਥੇ ਇਕੱਠੇ ਹੋ ਕੇ ਆਪਣਾ ਪ੍ਰਦਰਸ਼ਨ ਕਰ ਸਕਦੇ ਹਨ।

ਨਵੀਂ ਦਿੱਲੀ- ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਵਿੱਚ ਵੱਡੀ ਲਹਿਰ ਖੜ੍ਹੀ ਕਰ ਦਿੱਤੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਜਾ ਰਹੇ ਕਿਸਾਨਾਂ ਦਾ ਰੋਸ ਮੁਜ਼ਾਹਰਾ ਅੱਜ ਸ਼ੁੱਕਰਵਾਰ ਨੂੰ ਹਮਲਾਵਰ ਰੁਖ਼ ਅਪਣਾ ਚੁੱਕਿਆ ਸੀ। ਸਿੰਧੂ ਬਾਰਡਰ ਉੱਤੇ ਪੁਲਿਸ ਤੇ ਕਿਸਾਨਾਂ ਵਿਚਾਲੇ ਸਿੱਧੀ ਟੱਕਰ ਦੌਰਾਨ ਪੁਲਿਸ ਨੇ ਉੱਥੇ ਅੱਥਰੂ ਗੈਸ ਦੇ ਗੋਲੇ ਦਾਗੇ ਪਰ ਕਿਸਾਨ ਪਿੱਛੇ ਨਹੀਂ ਹਟੇ ਤੇ ਦਿੱਲੀ ਜਾਣ ਦੇ ਆਪਣੇ ਪ੍ਰੋਗਰਾਮ ਉੱਤੇ ਕਾਇਮ ਹਨ। ਪੁਲਿਸ ਦੀ ਕੋਈ ਕਾਰਵਾਈ ਉਨ੍ਹਾਂ ਦੇ ਹੌਸਲੇ ਢਹਿ-ਢੇਰੀ ਨਹੀਂ ਕਰ ਸਕੀ।delhi

ਪਰ ਹੁਣ  ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦੇ ਕਾਫ਼ੀ ਸਮਾਂ ਡਟਣ ਤੋਂ ਬਾਅਦ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੁਰਾੜੀ ਦੀ ਨਿਰੰਕਾਰੀ ਗਰਾਊਂਡ 'ਚ ਇਕੱਠੇ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨ ਹੁਣ ਇੱਥੇ ਇਕੱਠੇ ਹੋ ਕੇ ਆਪਣਾ ਪ੍ਰਦਰਸ਼ਨ ਕਰ ਸਕਦੇ ਹਨ।

Farmer Protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement