ਭਾਈ ਘਨਈਆ ਜੀ ਦੀ ਵਿਰਾਸਤ ਨੂੰ ਅੱਗੇ ਤੋਰ ਰਹੇ ਗੁਰੂ ਦੇ ਸਿੰਘ, ਦੇਖੋ ਤਸਵੀਰਾਂ
Published : Nov 27, 2020, 2:00 pm IST
Updated : Nov 27, 2020, 2:05 pm IST
SHARE ARTICLE
ਪੁਲਿਸ ਕਰਮਚਾਰੀਆਂ ਨੂੰ ਪਾਣੀ ਪਿਲਾ ਰਹੇ ਕਿਸਾਨ
ਪੁਲਿਸ ਕਰਮਚਾਰੀਆਂ ਨੂੰ ਪਾਣੀ ਪਿਲਾ ਰਹੇ ਕਿਸਾਨ

ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਵੀ ਪਾਣੀ ਪਿਲਾ ਰਹੇ ਕਿਸਾਨ

ਨਵੀਂ ਦਿੱਲੀ: ਕਿਸਾਨਾਂ ਦੇ 'ਦਿੱਲੀ ਚੱਲੋ' ਅਦੋਲਨ ਦੀਆਂ ਕਈ ਫੋਟੋਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਹਨਾਂ ਵਿਚੋਂ ਕੁਝ ਤਸਵੀਰਾਂ ਅਜਿਹੀਆਂ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਹੈ। 

ਪੁਲਿਸ ਕਰਮਚਾਰੀਆਂ ਨੂੰ ਵਰਤਾਇਆ ਜਾ ਰਿਹਾ ਗੁਰੂ ਕਾ ਲੰਗਰਪੁਲਿਸ ਕਰਮਚਾਰੀਆਂ ਨੂੰ ਵਰਤਾਇਆ ਜਾ ਰਿਹਾ ਗੁਰੂ ਕਾ ਲੰਗਰ

ਕਿਸਾਨਾਂ ਨੂੰ ਬਾਰਡਰ ਪਾਰ ਕਰਨ ਤੋਂ ਰੋਕਣ ਲਈ ਹਰਿਆਣਾ ਤੇ ਦਿੱਲੀ ਪੁਲਿਸ ਵੱਲੋਂ ਕਈ ਤਰ੍ਹਾਂ ਦੇ ਅੱਤਿਆਚਾਰ ਕੀਤੇ ਗਏ। ਇਸ ਦੇ ਬਾਵਜੂਦ ਵੀ ਬਾਬੇ ਨਾਨਕ ਦੇ ਸਿੱਖ ਸੇਵਾ ਦੀ ਭਾਵਨਾ ਨੂੰ ਨਹੀਂ ਭੁੱਲੇ।

ਪੁਲਿਸ ਕਰਮਚਾਰੀਆਂ ਨੂੰ ਪਾਣੀ ਪਿਲਾ ਰਹੇ ਕਿਸਾਨਪੁਲਿਸ ਕਰਮਚਾਰੀਆਂ ਨੂੰ ਪਾਣੀ ਪਿਲਾ ਰਹੇ ਕਿਸਾਨ

ਬਾਰਡਰ 'ਤੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਕਿਸਾਨ ਭਰਾਵਾਂ ਨੇ ਪਾਣੀ ਪਿਲਾ ਕੇ ਉਹਨਾਂ ਦੀ ਪਿਆਸ ਬੁਝਾਈ। ਭਾਈ ਘਨੱਈਆ ਜੀ ਦੀ ਵਿਰਾਸਤ ਨੂੰ ਅੱਗ ਤੌਰ ਰਹੇ ਇਹਨਾਂ ਕਿਸਾਨਾਂ ਦੀ ਸੇਵਾ ਭਾਵਨਾ ਨੂੰ ਹਰ ਕੋਈ ਸਲਾਮ ਕਰ ਰਿਹਾ ਹੈ।

ਪੁਲਿਸ ਕਰਮਚਾਰੀਆਂ ਨੂੰ ਪਾਣੀ ਪਿਲਾ ਰਿਹਾ ਸਿੱਖ ਵਿਅਕਤੀਪੁਲਿਸ ਕਰਮਚਾਰੀਆਂ ਨੂੰ ਪਾਣੀ ਪਿਲਾ ਰਿਹਾ ਸਿੱਖ ਵਿਅਕਤੀ

ਇਸ ਤੋਂ ਇਲਾਵਾ ਰਾਤ ਨੂੰ  ਡਿਊਟੀ ਦੇ ਰਹੇ ਪੁਲਿਸ ਕਰਮਚਾਰੀਆਂ ਨੂੰ ਲੰਗਰ ਛਕਾਇਆ। ਬੀਤੇ ਦਿਨੀਂ ਲੁਧਿਆਣਾ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਲਗਾਏ ਲੰਗਰ ਦੌਰਾਨ ਵੀ ਇਕ ਅਜਿਹੀ ਤਸਵੀਰ ਸਾਹਮਣੇ ਆਈ, ਜਿਸ ਨੇ ਹਰ ਕਿਸੇ ਦਾ ਦਿਲ ਜਿੱਤਿਆ।

Farmer serving langar to police personnelਪੁਲਿਸ ਕਰਮਚਾਰੀਆਂ ਨੂੰ ਲੰਗਰ ਛਕਾ ਰਹੇ ਕਿਸਾਨ 

ਸਰਦੀ ਦੇ ਮੌਸਮ ਵਿਚ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕਰਨ ਵਾਲੇ ਪੁਲਿਸ ਕਰਮਚਾਰੀਆਂ ਪ੍ਰਤੀ ਪੰਜਾਬੀਆਂ ਦਾ ਇਹ ਰਵੱਈਆ ਵਾਕਈ ਸ਼ਲਾਘਾਯੋਗ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement