3 ਦਸੰਬਰ ਤੱਕ ਉਡੀਕ ਕਿਉਂ ਕਰਨ ਕਿਸਾਨ , ਅੱਜ ਹੀ ਗੱਲ ਕਰੇ ਕੇਂਦਰ ਸਰਕਾਰ - ਕੈਪਟਨ 
Published : Nov 27, 2020, 12:21 pm IST
Updated : Nov 27, 2020, 12:28 pm IST
SHARE ARTICLE
Captain Amarinder Singh
Captain Amarinder Singh

ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਅੱਜ ਹੀ ਗੱਲ ਕਰਨੀ ਚਾਹੀਦੀ ਹੈ ਤੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। 

ਚੰਡੀਗੜ੍ਹ -  ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 3 ਦਸੰਬਰ ਤੱਕ ਇੰਤਜ਼ਾਰ ਕਿਉਂ ਕਰਨ ਜਦ ਕਿ ਕਿਸਾਨ ਮੁਸ਼ਕਿਲ ਵਿਚ ਤਾਂ ਅੱਜ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਅੱਜ ਹੀ ਗੱਲ ਕਰਨੀ ਚਾਹੀਦੀ ਹੈ ਤੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। 

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਅਤੇ ਦਿੱਲੀ ਸਰਹੱਦ 'ਤੇ ਬਣੇ ਤਣਾਅਪੂਰਨ ਹਾਲਾਤ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਤੁਰੰਤ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਗੱਲਬਾਤ ਕਰਨੀ ਚਾਹੀਦੀ ਗੈ। ਨਾਲ ਹੀ ਕੈਪਟਨ ਨੇ ਕਾਂਗਰਸ ਵਲੋਂ ਕਿਸਾਨਾਂ ਦੇ ਭੜਕਾਉਣ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਦੇਸ਼ ਭਰ 'ਚੋਂ ਲੱਖਾਂ ਦੀ ਤਾਦਾਦ 'ਚ ਕਿਸਾਨ ਦਿੱਲੀ 'ਚ ਕੂਚ ਕਰਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਜੀਵਨ ਅਤੇ ਹੋਂਦ ਦੀ ਲੜਾਈ ਹੈ ਅਤੇ ਕਿਸਾਨਾਂ ਨੂੰ ਕਿਸੇ ਦੇ ਵੀ ਸਰਮਥਨ ਤੇ ਉਕਸਾਵੇ ਦੀ ਲੋੜ ਨਹੀਂ ਹੈ।

File Photo

 

ਇਸ ਦੇ ਨਾਲ ਹੀ ਦੱਸ ਦਈਏ ਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਵੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਲਈ ਹੀ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰੱਖਿਆ ਗਿਆ ਹੈ। ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੰਮਰਾਹ ਕਰ ਰਹੀ ਹੈ।

Narendra TomarNarendra Tomar

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਸਰਕਾਰ ਦੇਸ਼ ਭਰ ਵਿਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ।

ਨਵੇਂ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਦੁਬਾਰਾ ਗੱਲਬਾਤ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ ਉਤੇ ਝਾਤ ਮਾਰਨ ਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉਤੇ ਵਾਪਸ ਲਏ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਮੁਫਾਦਾਂ ਲਈ ਹਵਾ ਦਿੱਤੀ ਜਾ ਰਹੀ ਹੈ ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿਚ ਹਨ।
 

 

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement