ਮੁੱਖ ਮੰਤਰੀ ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ
Published : Nov 27, 2021, 12:30 am IST
Updated : Nov 27, 2021, 12:30 am IST
SHARE ARTICLE
image
image

ਮੁੱਖ ਮੰਤਰੀ ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ

ਸਾਈਕਲ ਯਾਤਰਾ ਦੌਰਾਨ ਚਾਰ ਸਾਲ ਪਹਿਲਾਂ ਵੀ ਏਸੇ ਪਵਿੱਤਰ ਅਸਥਾਨ ਉਤੇ ਰੁਕੇ ਸਨ ਮੁੱਖ ਮੰਤਰੀ
 

ਬਾਘਾ ਪੁਰਾਣਾ, 26 ਨਵੰਬਰ (ਸੰਦੀਪ ਬਾਘੇਵਾਲੀਆ) : ਅਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ ਜਿਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਰੁਕਦੇ ਸਨ। ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਪੰਜਾਬੀਆਂ ਨੂੰ ਜਾਣੂ ਕਰਵਾਉਣ ਲਈ ਸੂਬੇ ਭਰ ਵਿਚ ਸਾਈਕਲ ਯਾਤਰਾ ਕੱਢੀ ਸੀ। ਜਦੋਂ ਇਹ ਯਾਤਰਾ ਮੋਗਾ ਪਹੁੰਚੀ ਸੀ ਤਾਂ ਮੁੱਖ ਮੰਤਰੀ ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਈ ਸੀ। ਹਾਲਾਂਕਿ, ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਜਦੋਂ ਉਨ੍ਹਾਂ ਨੇ ਮੋਗਾ ਦੇ ਦੌਰੇ ਦੌਰਾਨ ਕਈ ਸਮਾਗਮਾਂ ਵਿਚ ਸ਼ਿਰਕਤ ਕੀਤੀ ਤਾਂ ਉਹ ਕਿਸੇ ਹੋਟਲ, ਰੈਸਟ ਹਾਊਸ ਜਾਂ ਕਿਸੇ ਪਾਰਟੀ ਲੀਡਰ ਦੇ ਆਲੀਸ਼ਾਨ ਘਰ ਵਿਚ ਰੁਕਣ ਦੀ ਬਜਾਏ ਇਸੇ ਗੁਰਦੁਆਰਾ ਸਾਹਿਬ ਵਿਖੇ ਰੁਕਣ ਲਈ ਪਹੁੰਚੇ। ਮੁੱਖ ਮੰਤਰੀ ਚੰਨੀ ਸ਼ਾਮ 6.40 ਵਜੇ ਇਥੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਜੀ ਨਾਲ ਇਸ ਪਾਵਨ ਅਸਥਾਨ ਉਤੇ ਮੱਥਾ ਟੇਕਿਆ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਲੰਗਰ ਵੀ ਛਕਿਆ। ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਵੀ ਬਖਸ਼ਿਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਬਾਅਦ ਮੁੜ ਇਸ ਪਵਿੱਤਰ ਅਸਥਾਨ ਉਤੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਨਸੀਬ ਹੋਇਆ ਕਿਉਂ ਜੋ ਇਸ ਅਸਥਾਨ ਦੀ ਉਨ੍ਹਾਂ ਦੀ ਜਿੰਦਗੀ ਵਿਚ ਬੇਹੱਦ ਮਹੱਤਤਾ ਹੈ। ਮੁੱਖ ਮੰਤਰੀ ਨਾਲ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਡਾ. ਹਰਜੋਤ ਕਮਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਕੇ. ਯਾਦਵ ਤੇ ਹੋਰ ਹਾਜ਼ਰ ਸਨ।
26 ਬਾਘਾ ਪੁਰਾਣਾ 01
ਕੈਪਸ਼ਨ : ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਨਮਾਨ ਕਰਦੇ ਹੋਏ।         (ਸੰਦੀਪ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement