ਦਿਲ ਦਹਿਲਾ ਦੇਣ ਵਾਲੀ ਘਟਨਾ, ਟਰੇਨ ਹੇਠਾਂ ਆਏ ਮਾਸੂਮ ਬੱਚੇ, ਤਿੰਨ ਦੀ ਮੌਤ

By : GAGANDEEP

Published : Nov 27, 2022, 2:48 pm IST
Updated : Nov 27, 2022, 3:40 pm IST
SHARE ARTICLE
Heartbreaking incident
Heartbreaking incident

ਪਟੜੀ ਤੇ ਖੇਡਦੇ ਸਮੇਂ ਬੱਚੇ ਆਏ ਟਰੇਨ ਹੇਠਾਂ

 

ਕੀਰਤਪੁਰ ਸਾਹਿਬ : ਰੋਪੜ ਦੇ ਕੀਰਤਪੁਰ ਸਾਹਿਬ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਲੋਹੰਡ-ਭਰਤਗੜ੍ਹ ਰੇਲ ਪਟੜੀ 'ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ 'ਚ ਆ ਗਏ। ਇਸ ਹਾਦਸੇ 'ਚ ਤਿੰਨ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ  ਇਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇਕ ਟਰੇਨ ਆਈ ਅਤੇ  ਬੱਚੇ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ 'ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਰਾਜਾਂ ਦੇ ਹਨ।

ਇਸ ਦਰਦਨਾਕ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਵਿਚ ਰੋਹਿਤ ਕੁਮਾਰ (11) ਪੁੱਤਰ ਅਰਜੁਨ ਮਹਾਤੋ ਚੌਥੀ ਜਮਾਤ ਵਿਚ ਪੜ੍ਹਦਾ ਸੀ। ਉਥੇ ਹੀ ਮਹਿੰਦਰ (7) ਪੁੱਤਰ ਰਾਮਦੁਲਾਰ ਅਤੇ ਵਿੱਕੀ ਸ਼ਾਮਲ ਹਨ। ਹਾਦਸੇ ਵਿਚ ਜ਼ਖ਼ਮੀ ਹੋਏ ਬੱਚੇ ਦੀ ਪਛਾਣ ਪਵਨ (10) ਪੁੱਤਰ ਬਹਾਰਣ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਉਕਤ ਬੱਚੇ ਸਾਰੇ ਪ੍ਰਵਾਸੀ ਮਜ਼ਦੂਰਾਂ ਦੇ ਬੱਚੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement