ਪੰਜਾਬ ’ਚ ਦਸੰਬਰ ਦੇ ਪਹਿਲੇ ਹਫ਼ਤੇ ਬਦਲੇਗਾ ਮੌਸਮ, ਬਾਰਿਸ਼ ਦੇ ਆਸਾਰ, ਵਧੇਗੀ ਠੰਢ
Published : Nov 27, 2022, 7:28 am IST
Updated : Nov 27, 2022, 7:28 am IST
SHARE ARTICLE
 In Punjab, the weather will change in the first week of December
In Punjab, the weather will change in the first week of December

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ।

ਲੁਧਿਆਣਾ (ਗਿੱਲ): ਜਿਉਂ-ਜਿਉਂ ਨਵੰਬਰ ਮਹੀਨਾ ਖ਼ਤਮ ਹੋ ਰਿਹਾ ਹੈ, ਪੰਜਾਬ ’ਚ ਠੰਢ ਵੀ ਤੇਜ਼ੀ ਨਾਲ ਵਧ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ’ਚ 30 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ। ਨਵੰਬਰ ’ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। 

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਠੰਢ ਵੀ ਅਚਾਨਕ ਵਧ ਜਾਵੇਗੀ। ਦੂਜੇ ਪਾਸੇ ਸਨਿਚਰਵਾਰ ਨੂੰ ਪੰਜਾਬ ’ਚ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ। ਇਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਲੋਕਾਂ ਨੇ ਠੰਢ ਵੀ ਮਹਿਸੂਸ ਕੀਤੀ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ’ਚ ਸਵੇਰ ਵੇਲੇ ਵੀ ਸੰਘਣੀ ਧੁੰਦ ਨੇ ਕਈ ਥਾਵਾਂ ਨੂੰ ਅਪਣੀ ਲਪੇਟ ’ਚ ਲੈ ਲਿਆ। ਦੂਜੇ ਪਾਸੇ ਬਠਿੰਡਾ ’ਚ 6 ਡਿਗਰੀ ਤੇ ਰੋਪੜ ’ਚ 6.6 ਡਿਗਰੀ ਰਿਹਾ।

ਫਰੀਦਕੋਟ ’ਚ 7 ਡਿਗਰੀ, ਲੁਧਿਆਣਾ ’ਚ 8.6 ਡਿਗਰੀ, ਗੁਰਦਾਸਪੁਰ ’ਚ 8 ਡਿਗਰੀ, ਪਟਿਆਲਾ ’ਚ 9.4 ਡਿਗਰੀ, ਅੰਮ੍ਰਿਤਸਰ ’ਚ 7.4 ਡਿਗਰੀ ਤਾਪਮਾਨ ਰਿਹਾ। ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਬਠਿੰਡਾ ਪੰਜਾਬ ’ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 6.2 ਡਿਗਰੀ ਤੇ ਵੱਧ ਤੋਂ ਵੱਧ 29.4 ਡਿਗਰੀ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਜਦੋਂਕਿ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੇ ਵੱਧ ਤੋਂ ਵੱਧ 24.5 ਡਿਗਰੀ ਰਿਹਾ। ਇਥੇ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement