ਦਾਦੂਵਾਲ ਦਾ ਵੱਡਾ ਬਿਆਨ- ਜਿੰਨੇ ਵੀ ਬੰਦੀ ਸਿੱਖ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ
Published : Dec 27, 2019, 5:32 pm IST
Updated : Apr 9, 2020, 9:53 pm IST
SHARE ARTICLE
File Photo
File Photo

ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ 'ਤੇ ਵਰ੍ਹੇ ਬਲਜੀਤ ਦਾਦੂਵਾਲ 

ਪੰਜਾਬ- ਬਠਿੰਡਾ ਵਿਖੇ ਅੱਜ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਨਾਚ ਗਾਣੇ ਤੇ ਕੀਤੇ ਜਾ ਰਹੇ ਪ੍ਰੋਗਰਾਮ ਬੇਅਦਬੀ ਦਾ ਸ਼ਿਕਾਰ ਦੇ ਆਰੋਪ ਲਾਏ। ਦੇਸ਼ ਵਿਦੇਸ਼ ਵਿਚ ਸ਼ਹੀਦਾਂ ਦੇ ਦਿਹਾੜੇ ਮਨਾਏ ਜਾ ਰਹੇ ਹਨ

ਪਰ ਕਾਂਗਰਸ ਸਰਕਾਰ ਦਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਹੀਦਾਂ ਦੀ ਯਾਦਗਾਰ ਉੱਤੇ ਨਾਚ ਗਾਣੇ ਅਤੇ ਭੰਗੜੇ ਪਾਉਣ ਜਾ ਰਿਹਾ ਹੈ ਜੋ ਕਿ ਪੂਰੀ ਸਿੱਖ ਸੰਗਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਜੇਲ੍ਹ ਵਿੱਚ ਬੰਦ ਰਾਜੋਆਣਾ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਰੱਖਣ ਦੇ ਮਾਮਲੇ 'ਤੇ ਬੋਲਦੇ ਦਾਦੂਵਾਲ ਨੇ ਕਿਹਾ ਕਿ ਮੇਰੇ ਹਿਸਾਬ ਨਾਲ ਜਿੰਨੇ ਵੀ ਬੰਦੀ ਸਿੱਖ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ।

ਬਠਿੰਡਾ ਦੇ ਸਿਵਲ ਲਾਈਨ ਕਲੱਬ ਦਾ ਵਿਵਾਦ ਆਏ ਦਿਨ ਵਧਦਾ ਨਜ਼ਰ ਆ ਰਿਹਾ ਹੈ ਜਿੱਥੇ ਪਿਛਲੇ ਦਿਨੀਂ ਹੀ ਇਸ ਕਲੱਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗਰੁੱਪਾਂ ਵਿਚ ਵਿਵਾਦ ਪੈਦਾ ਹੋ ਰਿਹਾ ਸੀ। ਸਿਵਲ ਲਾਈਨ ਕਲੱਬ ਵਿੱਚ ਬਠਿੰਡਾ ਪ੍ਰਸ਼ਾਸਨ ਵੱਲੋਂ ਨਵੇਂ ਸਾਲ ਦੇ ਮੌਕੇ ਦੇ ਉੱਪਰ ਕਲੱਬ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦੇ ਇਨ੍ਹਾਂ ਪ੍ਰੋਗਰਾਮਾਂ ਦਾ ਵਿਰੋਧ ਕਰਨ ਪੁੱਜੇ  ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿਵਲ ਲਾਈਨ ਕਲੱਬ ਜੋ ਕਿ ਗੁਰੂ ਨਾਨਕ ਦੇਵ ਲਾਇਬ੍ਰੇਰੀ ਦੇ ਹਿੱਸੇ ਆਉਂਦਾ ਹੈ

ਕਿਉਂਕਿ ਇਸ ਜਗ੍ਹਾ ਉੱਤੇ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਸੀ ਜਿੰਨੀ ਵੀ ਇਸ ਲਾਇਬ੍ਰੇਰੀ ਦੀ ਜਗ੍ਹਾ ਹੈ ਕਿਤੇ ਵੀ ਕੋਈ ਵੀ ਸ਼ਰਾਬ ਮੀਟ ਅਤੇ ਹੋਰ ਤਰ੍ਹਾਂ ਦੇ ਬਹੁਤ ਸਾਰੇ ਨਾਨਵੈੱਜ ਆਦਿ ਦਾ ਪ੍ਰੋਗਰਾਮ ਨਹੀਂ ਹੋ ਸਕਦਾ ਹੁਣ ਇੱਥੋਂ ਦੇ ਜੋ ਮੰਤਰੀ ਹਨ ਮਨਪ੍ਰੀਤ ਸਿੰਘ ਬਾਦਲ ਉਹ ਨਵੇਂ ਸਾਲ ਦੇ ਮੌਕੇ   ਉੱਤੇ ਇਸ ਜਗ੍ਹਾ ਉੱਪਰ ਇੱਕ ਸਮਾਗਮ ਕਰਾਉਣ ਜਾ ਰਹੇ ਹਨ ਕਿਉਂਕਿ ਮਨਪ੍ਰੀਤ ਸਿੰਘ ਬਾਦਲ ਦੀ ਸ਼ਹਿ ਉੱਤੇ ਹੀ ਇਸ ਜਗ੍ਹਾ ਉੱਪਰ ਕਬਜ਼ਾ ਹੋਇਆ ਹੈ

ਜੋ ਇਸ ਜਗ੍ਹਾ ਉੱਪਰ ਪ੍ਰੋਗਰਾਮ ਹੋਣ ਜਾ ਰਿਹਾ ਹੈ ਇਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਕਿਉਂਕਿ ਅੱਜ ਦੇ ਸਮੇਂ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਸਮਾਂ ਚੱਲ ਰਿਹਾ ਹੈ ਕੋਈ ਵੀ ਅਜਿਹਾ ਪ੍ਰੋਗਰਾਮ ਨਹੀਂ ਹੋਣਾ ਚਾਹੀਦਾ ਜੋ ਕਿ ਬੇਅਦਬੀ ਵੱਲ ਹੋਵੇ ਅਸੀਂ ਮੰਗ ਕਰਦੇ ਹਾਂ ਕਿ ਇਸ ਰੰਗਾਰੰਗ ਪ੍ਰੋਗਰਾਮ ਨੂੰ ਰੋਕਿਆ ਜਾਵੇ ਤਾਂ ਜੋ ਕਿਸੇ ਵੀ ਸਿੱਖ ਭਾਈਚਾਰੇ ਨੂੰ ਗੁਰੂਆਂ ਦੀ ਬੇਅਦਬੀ ਦੀ ਠੇਸ ਨਾ ਪਹੁੰਚੇ। ਦੇਸ਼ ਵਿਦੇਸ਼ ਵਿਚ ਗੁਰੂਆਂ ਦੇ ਸ਼ਹੀਦਾਂ ਦੇ ਦਿਹਾੜੇ ਮਨਾਏ ਜਾ ਰਹੇ ਹਨ ਪਰ ਕਾਂਗਰਸ ਦੇ ਮੰਤਰੀ ਵੱਲੋਂ ਪ੍ਰੋਗਰਾਮ ਰੱਖ ਕੇ ਖੁਸ਼ੀ ਮਨਾਈ ਜਾ ਰਹੀ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement